ਸ਼ਕਤੀ ਹੈਲਪ ਡੈਸਕ, ਗੁਰਦਾਸਪੁਰ ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ
ਵਿਦਿਆਰਥੀਆਂ ਨੂੰ ਹੈਲਪਲਾਈਨ ਨੰਬਰ 112, 1098 ਅਤੇ 1930 ਅਤੇ ਗੁੱਡ ਟਚ ਅਤੇ ਬੈਡ ਟਚ ਬਾਰੇ ਜਾਣਕਾਰੀ ਦਿੱਤੀ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ, 13 ਮਈ ਆਦਿੱਤਿਆ, ਐੱਸ ਐੱਸ ਪੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਕਤੀ ਹੈਲਪ ਡੈਸਕ, ਗੁਰਦਾਸਪੁਰ ਪੁਲਿਸ ਵੱਲੋਂ ਸਰਕਾਰੀ ਸਕੂਲ ਗੁਰਦਾਸਪੁਰ ਵਿੱਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਗੁੱਡ ਟਚ ਅਤੇ ਬੈਡ ਟਚ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਾਂਝ ਸੇਵਾਵਾਂ ਨਾਲ ਨਾਲ ਹੈਲਪਲਾਈਨ ਨੰਬਰ 112, 1098 ਅਤੇ 1930 ਬਾਰੇ ਵੀ ਜਾਗਰੂਕ ਕੀਤਾ ਗਿਆ।
ਸ਼ਕਤੀ ਹੈਲਪ ਡੈਸਕ, ਗੁਰਦਾਸਪੁਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਜਾਗਰੂਕਤਾ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੋਦਿਆਂ ਦੀ ਸਾਂਭ-ਸੰਭਾਲ ਬਾਰੇ ਪ੍ਰੇਰਿਤ ਕੀਤਾ ਗਿਆ।
- Download Babushahi App
-
-