ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 13 ਮਈ 2026 : ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਅਜਿਹੇ ਸਾਰੇ ਕਾਰਜ ਵੇਲੇ ਸਿਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਆਖਿਆ ਕਿ ਇਨ੍ਹਾਂ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਸਬ-ਡਵੀਜ਼ਨ ਵਿੱਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਖੁਦ ਨਿਗਰਾਨੀ ਕਰਨ ਤਾਂ ਜੋ ਬਰਸਾਤਾਂ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਸ਼ਹਿਰੀ ਇਲਾਕਿਆਂ ਵਿੱਚ ਬਣੀਆਂ ਡਰੇਨਾਂ ਦੀ ਤੁਰੰਤ ਸਫਾਈ ਕਰਵਾਈ ਜਾਵੇ ਅਤੇ ਜਿਥੇ ਕਿਧਰੇ ਵੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆ ਰਹੀ ਹੈ, ਉਥੇ ਤੁਰੰਤ ਸਫਾਈ ਕਰਵਾਕੇ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤਾਂ ਜੋ ਬਿਮਾਰੀਆਂ ਨਾ ਫੈਲ ਸਕਣ
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਾਣੀ ਦੀ ਨਿਕਾਸੀ ਵਿੱਚ ਕਿਸੇ ਵੀ ਕਿਸਮ ਦਾ ਵਿਘਨ ਪਾਉਣ ਵਾਲੇ ਵਿਅਕਤੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਨਾ ਆਵੇ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਲਈ ਜ਼ਿਲ੍ਹਾ ਪੱਧਰ ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਹੜ੍ਹ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 01763-232838 ਤੇ ਸੰਪਰਕ ਕਰਕੇ ਹੜ੍ਹਾਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚੋਂ ਲੰਘਦੇ ਚੋਅ, ਨਾਲ਼ੇ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਸੜਕਾਂ 'ਤੇ ਆਉਂਦੀਆਂ ਪੁਲੀਆਂ ਜਾਂ ਰੇਲਵੇ ਲਾਈਨਜ਼ ਦੇ ਥੱਲਿਓਂ ਪਾਣੀ ਲੰਘਣ ਲਈ ਬਣਾਏ ਲਾਂਘੇ ਹਰ ਹਾਲ ਸਾਫ਼ ਕੀਤੇ ਜਾਣ ਤੇ ਸੜਕਾਂ ਦੇ ਨਾਲ ਨਾਲ ਬਣੀਆਂ ਡਰੇਨਾਂ ਦੀ ਸਫਾਈ ਕਰ ਕੇ ਉਨ੍ਹਾਂ ਉਤੇ ਢੱਕਣ ਰੱਖੇ ਹੋਣੇ ਯਕੀਨੀ ਬਣਾਏ ਜਾਣ
ਉਨ੍ਹਾਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਆਦੇਸ਼ ਦਿੱਤੇ ਕਿ ਸੰਭਾਵੀ ਹੜ੍ਹਾਂ ਮੌਕੇ ਬਣਾਏ ਜਾਣ ਵਾਲੇ ਰਾਹਤ ਸੈਂਟਰਾਂ ਦੀਆਂ ਇਮਾਰਤਾਂ ਦੀ ਸ਼ਨਾਖਤ ਕਰਕੇ ਰਿਪੋਰਟ ਭੇਜੀ ਜਾਵੇ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਲੋੜੀਂਦੀਆਂ ਦਵਾਈਆਂ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਕਿਹਾ ਕਿ ਹੜ੍ਹਾਂ ਦੌਰਾਨ ਪਸ਼ੂਆਂ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤੇ ਜਾਣ ਅਤੇ ਉਨ੍ਹਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ
ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੁਦਰਤੀ ਜਲ ਸਰੋਤ ਸਾਧਨਾਂ ਦੇ ਕੰਢੇ ਮਜ਼ਬੂਤ ਕੀਤੇ ਜਾਣ ਦੇ ਕਾਰਜ ਜਲਦ ਤੋਂ ਜਲਦ ਪੂਰੇ ਕੀਤੇ ਜਾਣ ਅਤੇ ਉਨ੍ਹਾਂ ਵਿੱਚੋਂ ਗਾਰ ਕੱਢਣ ਦਾ ਕੰਮ ਵੀ ਜਲਦ ਤੋਂ ਜਲਦ ਮੁਕੰਮਲ ਕੀਤਾ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਸ੍ਰੀ ਕਰੁਣ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀਮਤੀ ਦੀਪਜੌਤ ਕੌਰ,ਸਮੂਹ ਕਾਰਜ ਸਾਧਕ ਅਫਸਰ, ਸਮੂਹ ਬੀਡੀਪੀਓਜ, ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ
- Download Babushahi App
-
-