DC ਸ੍ਰੀਮਤੀ ਨਵਜੋਤ ਕੌਰ
ਦੀਦਾਰ ਗੁਰਨਾ
ਮਾਨਸਾ 15 ਮਈ 2026 : ਡਿਪਟੀ ਕਮਿਸ਼ਨਰ -ਕਮ-ਪ੍ਰਿੰਸੀਪਲ ਸੈਂਸਜ਼ ਅਫਸਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ ‘ਸਵੈ-ਗਿਣਤੀ’ ਦੀ ਪ੍ਰਕਿਰਿਆ ਅੱਜ ਮਿਤੀ 14 ਮਈ ਨੂੰ ਸਮਾਪਤ ਹੋ ਰਹੀ ਹੈ , ਉਨ੍ਹਾਂ ਦੱਸਿਆ ਕਿ ਡਿਜੀਟਲ ਤਕਨੀਕ ਦੀ ਵਰਤੋਂ ਕਰਦੇ ਹੋਏ ਕੋਈ ਵੀ ਨਾਗਰਿਕ, ਆਪਣੇ ਵੇਰਵੇ ਖੁਦ ਆਨਲਾਈਨ ਦਰਜ ਕਰ ਸਕਦਾ ਹੈ ,
ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਇਹ ਸੁਨਹਿਰੀ ਮੌਕਾ ਹੈ ਇਸ ਲਈ ਸਮੂਹ ਅਧਿਕਾਰੀ ਤੇ ਕਰਮਚਾਰੀ ਵੀ se.census.gov.in ਉਤੇ ਲੋਗ-ਇਨ ਕਰਕੇ
‘ਸਵੈ-ਗਿਣਤੀ’ (self enumeration) ਕਰ ਸਕਦੇ ਹਨ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੀ ਪ੍ਰਕਿਰਿਆ ਤਹਿਤ ਸਭ ਤੋਂ ਪਹਿਲਾਂ ਅਧਿਕਾਰਿਤ ਵੈੱਬਸਾਈਟ se.census.gov.in 'ਤੇ ਲੋਗ-ਇਨ ਕਰੋ ਅਤੇ ਆਪਣੇ ਮੋਬਾਈਲ ਨੰਬਰ ਰਾਹੀਂ ਪੋਰਟਲ 'ਤੇ ਰਜਿਸਟ੍ਰੇਸ਼ਨ ਕਰੋ। ਉਸ ਤੋਂ ਬਾਅਦ ਪੋਰਟਲ 'ਤੇ ਮੌਜੂਦ ਡਿਜੀਟਲ ਫਾਰਮ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਹਾਇਸ਼ ਸਬੰਧੀ ਪੁੱਛੀ ਗਈ ਜਾਣਕਾਰੀ ਦਰਜ ਕਰੋ , ਉਨ੍ਹਾਂ ਦੱਸਿਆ ਕਿ ਵੇਰਵੇ ਸਫਲਤਾਪੂਰਵਕ ਦਰਜ ਕਰਨ ਤੋਂ ਬਾਅਦ, ਤੁਹਾਨੂੰ ਇੱਕ ਰੈਫਰੈਂਸ ਨੰਬਰ ਪ੍ਰਾਪਤ ਹੋਵੇਗਾ
ਡੀਸੀ ਸ਼੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਜਦੋਂ ਜਨਗਣਨਾ ਕਰਮੀ ਤੁਹਾਡੇ ਘਰ ਆਵੇਗਾ, ਤਾਂ ਤੁਹਾਨੂੰ ਸਿਰਫ਼ ਆਪਣਾ ਰੈਫਰੈਂਸ ਨੰਬਰ ਦਿਖਾਉਣਾ ਹੋਵੇਗਾ , ਉਨ੍ਹਾਂ ਕਿਹਾ ਕਿ ਤੁਸੀਂ ਆਪਣੀ ਸਹੂਲਤ ਅਨੁਸਾਰ ਬਿਲਕੁਲ ਸਹੀ ਜਾਣਕਾਰੀ ਆਪ ਭਰ ਸਕਦੇ ਹੋ ਅਤੇ ਤੁਹਾਡੇ ਵੱਲੋਂ ਦਿੱਤੇ ਗਏ ਵੇਰਵੇ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਗੁਪਤ ਰੱਖੇ ਜਾਣਗੇ
- Download Babushahi App
-
-