ਨਗਰ ਨਿਗਮ ਬਟਾਲਾ ਅਤੇ ਨਗਰ ਕੌਂਸਲ ਚੋਣਾਂ-2026 - ਅੱਜ ਤੀਜੇ ਦਿਨ 20 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ
ਬਾਬੂਸ਼ਾਹੀ ਬਿਊਰੋ
ਰੋਹਿਤ ਗੁਪਤਾ
ਗੁਰਦਾਸਪੁਰ, 15 ਮਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ, ਨਗਰ ਕੌਂਸਲ ਧਾਰੀਵਾਲ, ਫਤਿਹਗੜ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਚੋਣਾਂ 26 ਮਈ ਨੂੰ ਹੋਣਗੀਆਂ।
ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦੇ ਤੀਜੇ ਦੂਜੇ 20 ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ।
ਉਨ੍ਹਾਂ ਦੱਸਿਆ ਕਿ ਬਟਾਲਾ ਨਗਰ ਨਿਗਮ ਤੋਂ 6 ਅਤੇ ਧਾਰੀਵਾਲ ਨਗਰ ਕੌਂਸਲ ਤੋਂ 14 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਨਗਰ ਕੌੱਸਲ ਫਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਿਸੇ ਵੀ ਉਮੀਦਵਾਰ ਵਲੋਂ ਕਾਗਜ਼ ਨਹੀਂ ਭਰੇ ਗਏ।
ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਮਈ ਦਿਨ ਸ਼ਨਿਚਰਵਾਰ ਹੋਵੇਗੀ। ਨਾਮਜ਼ਦਗੀਆਂ ਪੱਤਰਾਂ ਦੀ ਜਾਂਚ 18 ਮਈ ਦਿਨ ਸੋਮਵਾਰ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ 29 ਮਈ ਦਿਨ ਸ਼ੁੱਕਰਵਾਰ ਨੂੰ ਸਥਾਪਿਤ ਗਿਣਤੀ ਕੇਂਦਰ ‘ਤੇ ਕੀਤੀ ਜਾਵੇਗੀ।
- Download Babushahi App
-
-