ਗੁਰਦਾਸਪੁਰ ਵਿੱਚ ਮੁੜ ਤੋਂ ਚੱਲੀਆਂ ਗੋਲੀਆਂ, ਪੁਰਾਨੀ ਰੰਜਿਸ਼ ਦੇ ਤਹਿਤ ਨੌਜਵਾਨ ਨਾਲ ਮਾਰਕੁਟਾਈ ਕਰਕੇ ਲੱਤ ਵਿੱਚ ਮਾਰੀ ਗੋਲੀ
ਰੋਹਿਤ ਗੁਪਤਾ
ਗੁਰਦਸਪੁਰ : ਗੁਰਦਾਸਪੁਰ ਬਟਾਲਾ ਰੋਡ 'ਤੇ ਪਿੰਡ ਬੱਬਰੀ ਦੇ ਨਜ਼ਦੀਕ ਕੁਝ ਵਿਅਕਤੀਆਂ ਵੱਲੋਂ ਪਹਿਲਾਂ ਇੱਕ ਨੌਜਵਾਨ ਬੁਰੀ ਤਰ੍ਹਾਂ ਨਾਲ ਮਾਰ ਕੁਟਾਈ ਕੀਤੀ ਗਈ ਤੇ ਫਿਰ ਉਸ 'ਤੇ ਗੋਲੀ ਚਲਾ ਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਨੌਜਵਾਨ ਸਰਬਜੀਤ ਸਿੰਘ ਨੁਸ਼ਹਿਰਾ ਮੱਝਾ ਸਿੰਘ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਉਸ ਨਾਲ ਮਾਰਕੁਟਾਈ ਕਰਨ ਵਾਲੇ ਅਤੇ ਉਸ ਨੂੰ ਗੋਲੀ ਮਾਰਨ ਵਾਲੇ ਉਸਦੇ ਇੱਕ ਦੋਸਤ ਦੇ ਰਿਸ਼ਤੇਦਾਰ ਹਨ।
ਹਸਪਤਾਲ ਵਿੱਚ ਇਲਾਜ ਅਧੀਨ ਪੀੜਤ ਸਰਬਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ। ਤਾਂ ਪਿੱਛੋਂ ਆਈ ਇੱਕ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਦੋਂ ਉਹ ਹੇਠਾਂ ਡਿੱਗ ਪਿਆ, ਤਾਂ ਗੱਡੀ ਵਿੱਚੋਂ 5-6 ਨੌਜਵਾਨ ਨਿਕਲੇ, ਜਿਨ੍ਹਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਪਹਿਲਾਂ ਉਸਦੀ ਸੱਜੀ ਲੱਤ ਤੋੜੀ ਅਤੇ ਫਿਰ ਉਸਦੀ ਖੱਬੀ ਲੱਤ ਵਿੱਚ ਗੋਲੀ ਮਾਰ ਦਿੱਤੀ। ਸਰਬਜੀਤ ਅਨੁਸਾਰ ਇਹ ਹਮਲਾ ਕਿਸੇ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ।
ਸਿਵਲ ਹਸਪਤਾਲ ਦੇ ਡਾਕਟਰ ਰੋਹਿਤ ਨੇ ਦੱਸਿਆ ਕਿ ਸਰਬਜੀਤ ਸਿੰਘ ਨੂੰ ਸ਼ਾਮ ਕਰੀਬ 4:30 ਵਜੇ ਹਸਪਤਾਲ ਲਿਆਂਦਾ ਗਿਆ ਸੀ। ਉਸ ਦੀ ਖੱਬੀ ਲੱਤ ਦੇ ਗੋਡੇ ਕੋਲ ਗੋਲੀ ਲੱਗੀ ਹੈ ਅਤੇ ਸੱਜੀ ਲੱਤ 'ਤੇ ਵੀ ਗੰਭੀਰ ਸੱਟਾਂ ਦੇ ਨਿਸ਼ਾਨ ਹਨ। ਫਿਲਹਾਲ ਮਰੀਜ਼ ਦੀ ਹਾਲਤ ਸਥਿਰ ਹੈ। ਅਤੇ ਉਸ ਦਾ ਇਲਾਜ ਜਾਰੀ ਹੈ। ਮਾਹਿਰ ਡਾਕਟਰਾਂ ਦੀ ਟੀਮ ਉਸ ਦੀ ਨਿਗਰਾਨੀ ਕਰ ਰਹੀ ਹੈ।
ਮੌਕੇ 'ਤੇ ਪਹੁੰਚੇ ਡੀ.ਐਸ.ਪੀ. ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ।ਕਿ ਇੱਕ ਨੌਜਵਾਨ ਸੜਕ ਕਿਨਾਰੇ ਜ਼ਖਮੀ ਹਾਲਤ ਵਿੱਚ ਪਿਆ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਮਰੀਜ਼ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਡਾਕਟਰੀ ਰਿਪੋਰਟ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹਮਲਾਵਰਾਂ ਦੀ ਭਾਲ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-