ਅਚਾਨਕ ਹਾਰਟ ਅਟੈਕ ਕਾਰਨ ਕਲੋਵਸ ਕਾਲਜ ਦੇ ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ
ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ
ਦੁਰਿੰਦਰਜੀਤ ਨੀਟਾ ਮਾਛੀਕੇ
ਫਰਿਜ਼ਨੋ (ਕੈਲੀਫੋਰਨੀਆ) — ਧਰਮਿੰਦਰ ਸਿੰਘ ਮਾਣਾ ਦੇ ਭਾਣਜੇ ਅਤੇ ਕੁਲਦੀਪ ਸਿੰਘ ਖਹਿਰਾ ਦੇ ਸਪੁੱਤਰ ਗੁਰਿੰਦਰ ਸਿੰਘ “ਗੈਰੀ” ਖਹਿਰਾ ਦਾ ਅਚਾਨਕ ਹਾਰਟ ਅਟੈਕ ਆਉਣ ਕਾਰਨ ਦਿਹਾਂਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉਹ ਸਿਰਫ਼ 38 ਸਾਲ ਦੇ ਸਨ। ਉਹਨਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਸੱਜਣ-ਮਿੱਤਰਾਂ ਅਤੇ ਸਮੂਹ ਪੰਜਾਬੀ ਭਾਈਚਾਰੇ ਵਿੱਚ ਗਹਿਰੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਰਿੰਦਰ ਸਿੰਘ ਗੈਰੀ ਕਲੋਵਸ ਕਾਲਜ ਵਿੱਚ ਪ੍ਰੋਫੈਸਰ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਆਪਣੇ ਮਿਲਣਸਾਰ ਸੁਭਾਅ ਅਤੇ ਸਿੱਖਿਆ ਖੇਤਰ ਵਿੱਚ ਯੋਗਦਾਨ ਲਈ ਜਾਣੇ ਜਾਂਦੇ ਸਨ।
ਉਹਨਾਂ ਦਾ ਅੰਤਿਮ ਸੰਸਕਾਰ ਬੁੱਧਵਾਰ ਮਿਤੀ 20 ਮਈ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸ਼ਾਂਤ ਭਵਨ ਫਿਊਨਰਲ ਫਾਊਲਰ ਹੋਮ, 4800 E Clayton Ave, Fowler, CA 93625 ਵਿਖੇ ਹੋਵੇਗਾ। ਉਪਰੰਤ ਅੰਤਿਮ ਅਰਦਾਸ ਅਤੇ ਭੋਗ ਗੁਰਦੁਆਰਾ ਸਿੰਘ ਸਭਾ ਫਰਿਜ਼ਨੋ ਵਿਖੇ ਪਾਏ ਜਾਣਗੇ।
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਹੋਰ ਜਾਣਕਾਰੀ ਲਈ ਸੰਪਰਕ ਨੰਬਰ 559-283-1430 ਜਾਰੀ ਕੀਤਾ ਗਿਆ ਹੈ।
ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ।
- Download Babushahi App
-
-