ਇੰਡਿਅਨ ਓਵਰਸੀਜ਼ ਕਾਂਗਰਸ ਵੱਲੋਂ ਤਿਵਾੜੀ ਅਤੇ ਦੀਵਾਨ ਦਾ ਨਿੱਘਾ ਸਵਾਗਤ
ਪ੍ਰਮੋਦ ਭਾਰਤੀ / ਬਾਬੂਸ਼ਾਹੀ ਬਿਊਰੋ
ਸਿਡਨੀ (ਆਸਟ੍ਰੇਲੀਆ), 17 ਮਈ,2026
ਸਾਬਕਾ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਸਮੇਤ ਸਿਡਨੀ ਪਹੁੰਚਣ ‘ਤੇ ਭਰਪੂਰ ਸਵਾਗਤ ਕੀਤਾ ਗਿਆ। ਇਹ ਨਿੱਘਾ ਸਵਾਗਤ ਇੰਡਿਅਨ ਓਵਰਸੀਜ਼ ਕਾਂਗਰਸ (ਆਈਓਸੀ) ਆਸਟ੍ਰੇਲੀਆ ਦੇ ਪ੍ਰਧਾਨ ਮਨੋਜ ਸ਼ਿਓਰਾਨ ਵੱਲੋਂ ਕਰਦਿਆਂ, ਐਨ ਆਰ ਈ ਭਾਇਚਾਰੇ ਅਤੇ ਕਾਂਗਰਸ ਲੀਡਰਸ਼ਿਪ ਵਿਚਕਾਰ ਮਜ਼ਬੂਤ ਸਬੰਧਾਂ ਨੂੰ ਦਰਸਾਇਆ ਗਿਆ।
ਜਿਕਰਯੋਗ ਹੈ ਕਿ ਤਿਵਾੜੀ ਸਿਡਨੀ ਵਿੱਚ ਹੋਣ ਵਾਲੀ ਇੱਕ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ, ਉਹ ਸਿਡਨੀ ਅਤੇ ਮੈਲਬੋਰਨ ਦੋਵੇਂ ਸ਼ਹਿਰਾਂ ਵਿੱਚ ਆਈਓਸੀ ਦੇ ਅਹੁਦੇਦਾਰਾਂ ਨਾਲ ਕਈ ਮੀਟਿੰਗਾਂ ਵੀ ਕਰਨਗੇ, ਜਿਸ ਨਾਲ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਨਾਲ ਕਾਂਗਰਸ ਪਾਰਟੀ ਦੇ ਲਗਾਤਾਰ ਸੰਪਰਕ ਨੂੰ ਹੋਰ ਮਜ਼ਬੂਤੀ ਮਿਲੇਗੀ। ਇਹ ਦੌਰਾ ਮਹਾਂਦੀਪਾਂ ਦਰਮਿਆਨ ਸੱਭਿਆਚਾਰਕ ਅਤੇ ਸਿਆਸੀ ਸਬੰਧ ਮਜ਼ਬੂਤ ਕਰਨ ਵਿੱਚ ਐਨ ਆਰ ਆਈ ਭਾਈਚਾਰੇ ਦੀ ਮਹੱਤਤਾ ਨੂੰ ਦਰਸਾਉਂਦਾ ਹੈ।
ਇਸ ਮੌਕੇ ‘ਤੇ ਬੋਲਦਿਆਂ ਤਿਵਾੜੀ ਨੇ ਕਿਹਾ ਕਿ ਇੰਡਿਅਨ ਓਵਰਸੀਜ਼ ਕਾਂਗਰਸ ਨੇ ਹਮੇਸ਼ਾ ਪਾਰਟੀ ਦੀ ਕਾਰਗੁਜ਼ਾਰੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਆਸਟ੍ਰੇਲੀਆ ਵਿੱਚ ਐਨ ਆਰ ਆਈ ਭਾਈਚਾਰੇ ਨਾਲ ਜੁੜੇ ਮੁੱਦਿਆਂ ਨੂੰ ਸਮਝਣ ਲਈ ਵਿਚਾਰ-ਵਟਾਂਦਰਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮਨੋਜ ਸ਼ਿਓਰਾਨ ਅਤੇ ਆਈਓਸੀ ਮੈਂਬਰਾਂ ਦਾ ਗਰਮਜੋਸ਼ੀ ਭਰੇ ਸਤਿਕਾਰ ਲਈ ਦਿਲੋਂ ਧੰਨਵਾਦ ਕਰਦਿਆਂ, ਕਿਹਾ ਕਿ ਅਜਿਹੀਆਂ ਮੁਲਾਕਾਤਾਂ ਕਾਂਗਰਸ ਦੇ ਗਲੋਬਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਦੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਪ੍ਰੀਤ ਬੱਲ ਕੋਆਰਡੀਨੇਟਰ, ਇੰਡੀਅਨ ਓਵਰਸੀਜ਼ ਕਾਂਗਰਸ ਆਸਟ੍ਰੇਲੀਆ, ਪੰਜਾਬ ਚੈਪਟਰ; ਗੁਰਜਿੰਦਰ ਸਿੰਘ ਗੈਵੀ, ਪ੍ਰਧਾਨ ਇੰਡੀਅਨ ਓਵਰਸੀਜ਼ ਯੂਥ ਕਾਂਗਰਸ ਆਸਟ੍ਰੇਲੀਆ; ਅਭਿਸ਼ੇਕ ਗਗਨੇਜਾ, ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਆਸਟ੍ਰੇਲੀਆ, ਰਾਜਸਥਾਨ ਚੈਪਟਰ; ਹਰਿੰਦਰ ਭੱਟੀ; ਰੂਪ ਸ਼ਰਮਾ ਵੀ ਮੌਜੂਦ ਸਨ।
- Download Babushahi App
-
-