ਟੀਕਾਕਰਣ ਮੁਹਿੰਮ ਸੰਕਰਾਮਕ ਬਿਮਾਰੀਆਂ ਤੋਂ ਬਚਾਉਣ ਲਈ ਮਹੱਤਵਪੂਰਨ : ਡਾ. ਭਾਵਨਾ ਸ਼ਰਮਾ
ਰੋਹਿਤ ਗੁਪਤਾ
ਗੁਰਦਾਸਪੁਰ 18 ਮਈ
ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲ੍ਹਾ ਟੀਕਾਕਰਣ ਅਫ਼ਸਰ ਡਾ. ਭਾਵਨਾ ਸ਼ਰਮਾ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਟੀਕਾਕਰਣ ਮੁਹਿੰਮ ਸਫਲਤਾ ਪੁਰਵਕ ਚਲ ਰਹੀ ਹੈ ।ਜਿਲ੍ਹਾ ਟੀਕਾਕਰਨ ਅਫ਼ਸਰ ਨੇ ਅੱਜ ਬੱਚੇ ਹੋਮ ਵਿਜ਼ਿਟ ਕੀਤਾ। ਇੱਸ ਮੌਕੇ ਲਗਾਏ ਗਏ ਟੀਕਾਕਰਨ ਸੈਸ਼ਨ ਦੌਰਾਨ 11 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ । ਇੱਸ ਦੌਰਾਨ 1 ਬੱਚੇ ਨੂੰ dpt ਅਤੇ 10 ਬੱਚਿਆਂ ਨੂੰ ਟੀ ਡੀ ਦੇ ਟੀਕੇ ਲਗਾਏ ਗਏ। ਬੱਚਿਆਂ ਨੂੰ ਵਕਸਿਨੇਸ਼ਨ ਕਾਰਡ ਦਿੱਤੇ ਗਏ।
ਇਸ ਸਬੰਧੀ ਜਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਭਾਵਨਾ ਸ਼ਰਮਾ ਨੇ ਦੱਸਿਆ ਕਿ ਰੁਟੀਨ ਟੀਕਾਕਰਣ ਹਰ ਹਫ਼ਤੇ ਬੁੱਧਵਾਰ ਕੀਤਾ ਜਾਂਦਾ ਹੈ । ਜਨਮ ਤੋਂ ਲੈ ਕੇ 16 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਣ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਗਰਭਵਤੀ ਔਰਤਾਂ ਦੇ ਵੀ ਟੈਟਨਸ ਦੇ ਟੀਕੇ ਲਗਾਏ ਜਾਂਦੇ ਹਨ । ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟੀਕਾਕਰਣ ਦਾ 100 ਪ੍ਰਤੀਸ਼ਤ ਟੀਚਾ ਪ੍ਰਾਪਤ ਕੀਤਾ ਜਾਵੇ।
ਜਿਲ੍ਹਾ ਟੀਕਾਕਰਣ ਅਫ਼ਸਰ ਡਾ ਭਾਵਨਾ ਸ਼ਰਮਾ ਨੇ ਕਿਹਾ ਕਿ ਗਰਭ ਦੌਰਾਨ ਗਰਭਵਤੀ ਮਾਵਾਂ ਨੂੰ ਟੈਟਨਸ ਦੇ ਟੀਕੇ ਲਗਵਾਉਣ ਨਾਲ ਮਾਂ ਅਤੇ ਬੱਚੇ ਨੂੰ ਟੈਟਨਸ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ । ਉਹਨਾਂ ਦੱਸਿਆ ਕਿ ਟੀਕਾਕਰਣ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ ਅਤੇ ਹਰ ਬੱਚੇ ਲਈ ਸਮੇਂ ਸਿਰ ਸਾਰੇ ਟੀਕੇ ਲਗਵਾਉਣਾ ਬਹੁਤ ਜਰੂਰੀ ਹੈ। ਸਿਹਤ ਵਿਭਾਗ ਵੱਲੋਂ ਆਸ਼ਾ ਵਰਕਰਾਂ, ਏ.ਐੱਨ.ਐੱਮ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਰਾਹੀਂ ਘਰ-ਘਰ ਸੰਪਰਕ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਟੀਕਾਕਰਣ ਕਾਰਡ ਚੈੱਕ ਕਰਕੇ ਜੇ ਕੋਈ ਟੀਕਾ ਰਹਿ ਗਿਆ ਹੋਵੇ ਤਾਂ ਨਜ਼ਦੀਕੀ ਸਿਹਤ ਕੇਂਦਰ ਤੇ ਜਾ ਕੇ ਟੀਕਾਕਰਣ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਟੀਕਾਕਰਣ ਰਾਹੀਂ ਹੀ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ।
- Download Babushahi App
-
-