ਦਫਤਰ ਦਾ ਉਦਘਾਟਨ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਰਾਜਪੁਰਾ, 18 ਮਈ 2026 : ਮਿਊਂਸਿਪਲ ਕੌਂਸਲ ਚੋਣਾਂ ਨੂੰ ਲੈ ਕੇ ਰਾਜਪੁਰਾ ਵਿੱਚ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਤਹਿਤ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਵੱਲੋਂ ਚੋਣ ਦਫ਼ਤਰਾਂ ਦੇ ਉਦਘਾਟਨ ਕਰਨ ਦੀ ਸ਼ੁਰੂਆਤ ਕੀਤੀ ਗਈ , ਵਾਰਡ ਨੰਬਰ 16, ਰਾਜਪੁਰਾ ਵਿਖੇ ਕਾਂਗਰਸ ਪਾਰਟੀ ਵੱਲੋਂ ਚੁਣੇ ਗਏ ਉਮੀਦਵਾਰ Ankit Chaudhary ਦੇ ਕਾਂਗਰਸੀ ਚੋਣ ਦਫ਼ਤਰ ਦਾ ਵਿਸ਼ੇਸ਼ ਤੌਰ ’ਤੇ ਉਦਘਾਟਨ ਕੀਤਾ ਗਿਆ ,
ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ, ਸਮਰਥਕ ਅਤੇ ਵਾਰਡ ਨਿਵਾਸੀ ਹਾਜ਼ਰ ਰਹੇ , ਲੋਕਾਂ ਦੇ ਉਤਸ਼ਾਹ ਅਤੇ ਭਾਰੀ ਇਕੱਠ ਨੇ ਚੋਣੀ ਮਾਹੌਲ ਨੂੰ ਪੂਰੀ ਤਰ੍ਹਾਂ ਗਰਮਾ ਦਿੱਤਾ , ਦਫ਼ਤਰ ਉਦਘਾਟਨ ਦੌਰਾਨ ਕਾਂਗਰਸ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਵਰਕਰ ਪੂਰੇ ਜੋਸ਼ ਨਾਲ ਨਜ਼ਰ ਆਏ
ਸਮਾਗਮ ਨੂੰ ਸੰਬੋਧਨ ਕਰਦਿਆਂ ਹਰਦਿਆਲ ਸਿੰਘ ਕੰਬੋਜ਼ ਨੇ ਕਿਹਾ ਕਿ ਰਾਜਪੁਰਾ ਦੇ ਲੋਕ ਵਿਕਾਸ ਦੀ ਰਾਜਨੀਤੀ ਨੂੰ ਪਸੰਦ ਕਰਦੇ ਹਨ ਅਤੇ ਕਾਂਗਰਸ ਪਾਰਟੀ ਨੂੰ ਹਰ ਵਰਗ ਦਾ ਭਾਰੀ ਸਮਰਥਨ ਮਿਲ ਰਿਹਾ ਹੈ , ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਭਰੋਸਾ ਇਹ ਸਾਬਤ ਕਰ ਰਿਹਾ ਹੈ ਕਿ ਆਉਣ ਵਾਲੀਆਂ ਮਿਊਂਸਿਪਲ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ , ਇਸ ਮੌਕੇ ਹਾਜ਼ਰ ਵਰਕਰਾਂ ਅਤੇ ਸਮਰਥਕਾਂ ਨੇ ਵੀ ਅੰਕਿਤ ਚੌਧਰੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ
- Download Babushahi App
-
-