ਪੁਰਾਣੀ ਰੰਜਿਸ਼ ਦੇ ਚਲਦੇ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਕੀਤਾ ਹਮਲਾ
ਘਰ ਦੇ ਅੰਦਰ ਕੀਤੀ ਭੰਨ ਤੋੜ ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ
ਰੋਹਿਤ ਗੁਪਤਾ
ਗੁਰਦਾਸਪੁਰ
ਗੁਰਦਾਸਪੁਰ ਦੀ ਢਾਬ ਕਲੋਨੀ ਵਿੱਚ ਰਹਿ ਰਹੇ ਇੱਕ ਪਰਿਵਾਰ ਤੇ ਬੀਤੀ ਦੇਰ ਰਾਤ ਦਰਜਨ ਦੇ ਕਰੀਬ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਲੈਸ ਹੋਕੇ ਪਰਿਵਾਰ ਦੇ ਉੱਪਰ ਹਮਲਾ ਕਰ ਦਿੱਤਾ ਪਰਿਵਾਰ ਨੇ ਭੱਜ ਕੇ ਆਪਣੀ ਜਾਨ ਬਚਾਈ ਹਮਲਾਵਰਾਂ ਨੇ ਘਰ ਦੇ ਅੰਦਰ ਦਾਖਿਲ ਹੋਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਘਰ ਦਾ ਸਾਰਾ ਸਮਾਨ ਤੋੜ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਦੋਨਾਂ ਧਿਰਾਂ ਦੇ ਬਿਆਨ ਦਰਜ ਕਰਕੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਦਿੰਦੇ ਹੋਏ ਪੀੜ੍ਹਤ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੇ ਬੇਟੇ ਦੀ ਪਹਿਲਾਂ ਕਿਸੇ ਗੱਲ ਨੂੰ ਲੈਕੇ ਝਗੜਾ ਹੋਇਆ ਸੀ ਅਤੇ ਉਸੇ ਝਗੜੇ ਦੀ ਰੰਜ਼ਿਸ਼ ਨੂੰ ਲੈ ਕੇ ਬੀਤੀ ਰਾਤ ਕੋਈ ਜਾਣ ਪਛਾਤਿਆਂ ਨੇ ਉਹਨਾਂ ਦੇ ਘਰ ਦੇ ਉੱਪਰ ਹਮਲਾ ਕੀਤਾ ਹੈ ਅਤੇ ਘਰ ਦੇ ਅੰਦਰ ਤੋੜਫੋੜ ਕੀਤੀ ਹੈ। ਇਸ ਸਬੰਧੀ ਉਹਨਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਦੇ ਦਿੱਤੀ ਹੈ ਅਤੇ ਮੰਗ ਕੀਤੀ ਹੈ ਕਿ ਇਹਨਾਂ ਹਮਲਾਵਰਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਨਾਂ ਧਿਰਾਂ ਵਿਚਕਾਰ ਝਗੜਾ ਹੋਇਆ ਹੈ ਦੋਨਾਂ ਧਿਰਾਂ ਦੇ ਬਿਆਨ ਦਰਜ ਕਰਕੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
- Download Babushahi App
-
-