Breaking : ਬਠਿੰਡਾ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਪਿੱਛੋਂ ਦਹਿਸ਼ਤ ਦਾ ਮਾਹੌਲ
ਅਸ਼ੋਕ ਵਰਮਾ
ਬਠਿੰਡਾ, 21 ਮਈ 2026 :ਬਠਿੰਡਾ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਅੱਜ ਬਠਿੰਡਾ ਦੇ ਅੱਧੀ ਦਰਜਨ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਇਨ੍ਹਾਂ ਵਿੱਚ ਜਿਆਦਾਤਰ ਸ਼ਹਿਰ ਦੇ ਨਾਮੀ ਸਕੂਲ ਸ਼ਾਮਿਲ ਹਨ। ਧਮਕੀ ਦੀ ਗੱਲ ਸਾਹਮਣੇ ਆਉਣ ਤੋਂ ਬਾਅਦਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਮੁਸਤੈਦੀ ਨਾਲ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰ ਦੱਸਦੇ ਹਨ ਕਿ ਇਹ ਪੱਤਰ ਕਿਸੇ ਕਥਿਤ ਖਾਲਿਸਤਾਨੀ ਗਰੁੱਪ ਵੱਲੋਂ ਜਾਰੀ ਕੀਤਾ ਗਿਆ ਹੈ ਪਰ ਇਸ ਸਬੰਧੀ ਕੋਈ ਅਧਿਕਾਰਿਕ ਤੌਰ 'ਤੇ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਹੈ। ਪੁਲਿਸ ਪ੍ਰਸ਼ਾਸਨ ਤਰਫੋਂ ਡੀਐਸਪੀ ਸਿਟੀ ਅਰੁਣ ਮੁੰਡਨ ਨੇ ਸਕੂਲਾਂ ਨੂੰ ਧਮਕੀ ਮਿਲਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਸੂਤਰਾਂ ਮੁਤਾਬਕ ਪੱਤਰ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਬਠਿੰਡਾ ਤੋਂ ਦਿੱਲੀ ਅੰਮ੍ਰਿਤਸਰ ਜਾਣ ਵਾਲੀ ਰੇਲਵੇ ਲਾਈਨ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ। ਨਾਲ ਹੀ 6 ਜੂਨ ਤੱਕ ਲੋਕਾਂ ਨੂੰ ਰੇਲ ਸਫ਼ਰ ਨਾ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਬਠਿੰਡਾ ਪੁਲੀਸ, ਸਪੈਸ਼ਲ ਬ੍ਰਾਂਚ ਅਤੇ ਖੁਫੀਆ ਏਜੰਸੀਆਂ ਤੁਰੰਤ ਸਰਗਰਮ ਹੋ ਗਈਆਂ। ਸ਼ਹਿਰ ਦੇ ਕਈ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਪੁਲੀਸ ਟੀਮਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਸਕੂਲਾਂ ਦੇ ਬੈਗ, ਕੈਂਪਸ, ਪਾਰਕਿੰਗ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਪੂਰੀ ਗੰਭਨਾ ਲ ਜਾਂਚ ਕੀਤੀ ਗਈ।ਪੁਲੀਸ ਨੇ ਸਕੂਲ ਪ੍ਰਬੰਧਕਾਂ ਨੂੰ ਚੌਕਸੀ ਵਧਾਉਣ ਅਤੇ ਸਕੂਲਾਂ ਦੇ ਦਾਖ਼ਲੀ ਦਰਵਾਜ਼ਿਆਂ ’ਤੇ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ।ਇਸ ਦੇ ਨਾਲ ਹੀ ਰੇਲਵੇ ਸਟੇਸ਼ਨਾਂ, ਟਰੈਕਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਪੁਲੀਸ ਅਤੇ ਸਥਾਨਕ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਚੈਕਿੰਗ ਕਰਨ ਦੀਆਂ ਖਬਰਾਂ ਵੀ ਹਨ।
- Download Babushahi App
-
-