ਗੁਰੂ ਨਾਨਕ ਕਾਲਜ ਆਫ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ) ਦਾ ਸ਼ਾਨਦਾਰ 100% ਨਤੀਜਾ*
*ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਵਿਦਿਆਰਥਣ ਗੁਰਪ੍ਰੀਤ ਮਹਿਮੀ ਨੇ ਬੀ.ਐਸ.ਸੀ. ਨਰਸਿੰਗ ਦੂਜਾ ਸਾਲ (ਚੌਥਾ ਸੈਮਸਟਰ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ*
ਬੰਗਾ 21 ਮਈ () ਪੇਂਡੂ ਇਲਾਕੇ ਵਿਚ ਸਥਾਪਿਤ ਪੰਜਾਬ ਦੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਨਰਸਿੰਗ ਸਿੱਖਿਆ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ (ਚੌਥਾ ਸਮੈਸਟਰ) ਦਾ ਸ਼ਾਨਦਾਰ 100 ਫੀਸਦੀ ਨਤੀਜਾ ਆਇਆ ਹੈ । ਇਸ ਦੀ ਜਾਣਕਾਰੀ ਦਿੰਦੇ ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦੱਸਿਆ ਕਿ ਬੀ.ਐੱਸ.ਸੀ. ਨਰਸਿੰਗ (ਦੂਜਾ ਸਾਲ, ਚੌਥਾ ਸਮੈਸਟਰ) ਕਲਾਸ ਵਿਚੋਂ ਪਹਿਲਾ ਸਥਾਨ ਗੁਰਪ੍ਰੀਤ ਮਹਿਮੀ ਪੁੱਤਰੀ ਸ੍ਰੀ ਨਿਰਮਲ ਦਾਸ-ਸ੍ਰੀਮਤੀ ਚਰਨਜੀਤ ਕੌਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਸ਼ਾਨਦਾਰ 7.71 ਗਰੇਡ ਅੰਕ ਪ੍ਰਾਪਤ ਕਰਕੇ ਕੀਤਾ । ਜਦ ਕਿ ਦੂਜਾ ਸਥਾਨ ਹਰਨੂਰ ਕੌਰ ਪੁੱਤਰੀ ਸ. ਕੁਲਵਿੰਦਰ ਸਿੰਘ-ਸ੍ਰੀਮਤੀ ਨਿਰਮਲਜੀਤ ਕੌਰ ਜ਼ਿਲ਼੍ਹਾ ਸ਼ਹੀਦ ਭਗਤ ਸਿੰਘ ਨਗਰ 7.17 ਗਰੇਡ ਅੰਕਾਂ ਨਾਲ ਅਤੇ ਤੀਜਾ ਸਥਾਨ ਸਿਮਰਨ ਪੁੱਤਰੀ ਸ੍ਰੀ ਰਜਨੀਸ਼ ਚੋਪੜਾ-ਸ੍ਰੀਮਤੀ ਨੀਲਮ ਚੋਪੜਾ ਫਗਵਾੜਾ ਨੇ 7.05 ਗਰੇਡ ਅੰਕਾਂ ਨਾਲ ਹਾਸਲ ਕੀਤਾ ਹੈ ।
ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਬੀ ਐੱਸ ਸੀ ਨਰਸਿੰਗ ਦੂਜਾ ਸਾਲ (ਚੌਥਾ ਸਮੈਸਟਰ) ਦੇ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਪ੍ਰਿੰਸੀਪਲ ਨੂੰ ਸ਼ਾਨਦਾਰ ਨਤੀਜੇ ਲਈ ਹਾਰਦਿਕ ਵਧਾਈਆਂ ਦਿੱਤੀਆਂ । ਉਹਨਾਂ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਪ੍ਰੇਰਣਾ ਦਿੰਦੇ ਕਿਹਾ ਕਿ ਜਦੋਂ ਆਪਣੀ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਪੜ੍ਹਾਈ ਕਰਕੇ, ਪ੍ਰੀਖਿਆ ਦਿੱਤੀ ਜਾਂਦੀ ਹੈ ਤਾਂ ਉਹ ਹਰ ਮੰਜ਼ਿਲ ਹਾਸਲ ਕਰ ਸਕਦੇ ਹਨ ਅਤੇ ਜੀਵਨ ਵਿਚ ਹਮੇਸ਼ਾਂ ਕਾਮਯਾਬੀ ਮਿਲਦੀ ਹੈ । ਇਸ ਮੌਕੇ ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਸਰਬਜੀਤ ਕੌਰ ਕਲਾਸ ਇੰਚਾਰਜ, ਮੈਡਮ ਮਨਦੀਪ ਕੌਰ, ਮੈਡਮ ਸੰਦੀਪ ਸੂਦਨ, ਮੈਡਮ ਹਰਦੀਪ ਕੌਰ ਤੇ ਟੌਪਰ ਨਰਸਿੰਗ ਵਿਦਿਆਰਥੀ ਹਾਜ਼ਰ ਸਨ ।
- Download Babushahi App
-
-