ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਦੀ ਮਾਣਹਾਨੀ ਪਟੀਸ਼ਨ ਖਾਰਜ ਕੀਤੀ
ਰਵੀ ਜੱਖੂ/ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 21 ਮਈ 2026
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਦਿੱਤਾ ਹੈ। ਸੁਖਪਾਲ ਖਹਿਰਾ ਦੀ ਮਾਣਹਾਨੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ। ਸੁਖਪਾਲ ਖਹਿਰਾ ਦੇ ਜੱਦੀ ਪਿੰਡ ਵਿੱਚ ਜ਼ਮੀਨ ਤੋਂ ਕਬਜ਼ੇ ਹਟਾਉਣ ਲਈ ਕਾਰਵਾਈਆਂ ਕੀਤੀਆਂ ਗਈਆਂ ਸਨ। ਅਦਾਲਤ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਲਈ ਸੁਖਪਾਲ ਖਹਿਰਾ ਨੂੰ ਫਟਕਾਰ ਲਗਾਈ। ਅਦਾਲਤ ਨੇ ਮੰਨਿਆ ਕਿ ਵਿਵਾਦਤ ਜ਼ਮੀਨ ਪੰਚਾਇਤੀ ਸੜਕ ਦਾ ਹਿੱਸਾ ਸੀ। ਅਦਾਲਤ ਨੇ ਕਿਹਾ ਕਿ ਸੁਖਪਾਲ ਖਹਿਰਾ ਨੇ ਕਬਜ਼ੇ ਹਟਾਉਣ ਦੀ ਕਾਰਵਾਈ ਨੂੰ ਮਾਣਹਾਨੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ। ਅਦਾਲਤ ਨੇ ਪਟੀਸ਼ਨ ਨੂੰ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਕਰਾਰ ਦਿੱਤਾ। ਅਦਾਲਤ ਨੇ ਸੁਖਪਾਲ ਸਿੰਘ ਖਹਿਰਾ 'ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ।
- Download Babushahi App
-
-