MC Election Results: AAP ਨੇ ਹੁਣ ਤੱਕ 203 ਸੀਟਾਂ ਜਿੱਤੀਆਂ, ਕਾਂਗਰਸ ਦੂਜੇ ਅਤੇ ਅਕਾਲੀ ਦਲ ਤੀਜੇ ਨੰਬਰ 'ਤੇ
ਚੰਡੀਗੜ੍ਹ, 29 May 2026- ਪੰਜਾਬ ਵਿੱਚ MC ਚੋਣਾਂ ਦੇ ਐਲਾਨੇ ਜਾ ਰਹੇ ਨਤੀਜਿਆਂ ਅਤੇ ਰੁਝਾਨਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਵਿਰੋਧੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਪਛਾੜਦਿਆਂ ਇੱਕ ਵੱਡੀ ਅਤੇ ਇਤਿਹਾਸਕ ਲੀਡ ਹਾਸਲ ਕੀਤੀ ਹੈ।
ਸਵੇਰੇ ਕਰੀਬ 11:20 ਵਜੇ ਤੱਕ ਸਾਹਮਣੇ ਆਏ ਚੋਣ ਨਤੀਜਿਆਂ ਮੁਤਾਬਕ, ਕੁੱਲ 1977 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ 203 ਸੀਟਾਂ 'ਤੇ ਜਿੱਤ ਦਰਜ ਕਰ ਲਈ ਹੈ।
ਦੂਜੇ ਪਾਸੇ, ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ 77 ਸੀਟਾਂ ਨਾਲ ਦੂਜੇ ਸਥਾਨ 'ਤੇ ਚੱਲ ਰਹੀ ਹੈ। ਬੇਹੱਦ ਕਰੀਬੀ ਮੁਕਾਬਲੇ ਵਿੱਚ ਅਕਾਲੀ ਦਲ 66 ਸੀਟਾਂ ਜਿੱਤ ਕੇ ਤੀਜੇ ਸਥਾਨ 'ਤੇ ਰਿਹਾ ਹੈ।
ਇਨ੍ਹਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪਾਰਟੀ ਸਿਰਫ਼ 11 ਸੀਟਾਂ 'ਤੇ ਹੀ ਸਿਮਟ ਕੇ ਰਹਿ ਗਈ ਹੈ। ਇਸ ਦੇ ਉਲਟ, ਸਿਆਸੀ ਪਾਰਟੀਆਂ ਦੇ ਸਾਰੇ ਸਮੀਕਰਨਾਂ ਨੂੰ ਵਿਗਾੜਦਿਆਂ ਇਸ ਵਾਰ 73 ਆਜ਼ਾਦ ਉਮੀਦਵਾਰਾਂ ਨੇ ਵੱਡੀ ਜਿੱਤ ਦਰਜ ਕੀਤੀ ਹੈ।
- Download Babushahi App
-
-