ਨੌਜਵਾਨ ਆਗੂ ਅਜਮੇਰ ਸਿੰਘ ਲੋਦੀਮਾਜਰਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਐਸ.ਸੀ. ਡਿਪਾਰਟਮੈਂਟ ਵੱਲੋਂ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ
ਮਨਪ੍ਰੀਤ ਸਿੰਘ
ਰੂਪਨਗਰ -1 ਜੂਨ
ਸਮਾਜ ਸੇਵਾ ਅਤੇ ਕਾਂਗਰਸ ਪਾਰਟੀ ਲਈ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਰਮਨ ਪਿਆਰੇ ਨੌਜਵਾਨ ਆਗੂ ਤੇ ਪਿੰਡ ਲੋੋਦੀਮਾਜਰਾ ਦੇੇ ਸਾਬਕਾ ਸਰਪੰਚ ਅਜਮੇਰ ਸਿੰਘ ਲੋਦੀਮਾਜਰਾ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਵਧੀਆਂ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਰੂਪਨਗਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਅਜਮੇਰ ਸਿੰਘ ਲੋਦੀਮਾਜਰਾ ਪਿਛਲੇ ਸਮੇਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਮੈਂਬਰ ਮਾਰਕੀਟ ਕਮੇਟੀ ਰੂਪਨਗਰ ਰਹਿ ਚੁੱਕੇ ਹਨ। ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਅਤੇ ਧਾਰਮਿਕ ਖੇਤਰ ਦੇ ਨਾਲ ਨਾਲ ਕਾਂਗਰਸ ਪਾਰਟੀ ਦੇ ਸਿਪਾਹੀ ਵਜੋਂ ਵੀ ਸੇਵਾ ਨਿਭਾ ਰਹੇ ਹਨ।
ਪਿਛਲੇ ਸਾਲ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਨੌਜਵਾਨ ਆਗੂ ਅਜਮੇਰ ਸਿੰਘ ਵੱਲੋਂ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਰੋਪੜ ਦੇ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕੀਤੀ ਗਈ। ਇਲਾਕੇ ਵਿੱਚ ਹਰ ਵਰਗ ਦੇ ਹਰਮਨ ਪਿਆਰੇ ਆਗੂ ਵਜੋਂ ਜਾਣੇ ਜਾਂਦੇ ਅਜਮੇਰ ਸਿੰਘ ਲੋਦੀਮਾਜਰਾ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਲੰਬੇ ਸਮੇਂ ਤੋਂ ਯਤਨਸ਼ੀਲ ਹਨ ਅਤੇ ਨੌਜਵਾਨ ਵਰਗ ਦੇ ਹਰਮਨ ਪਿਆਰੇ ਆਗੂ ਬਣ ਕੇ ਉਭਰੇ ਹਨ।
ਉਨ੍ਹਾਂ ਵੱਲੋਂ ਸਮਾਜ ਸੇਵਾ ਕਾਰਜਾਂ ਲਈ ਦੀ ਨਿਰੰਤਰ ਕਾਰਜ ਕੀਤੇ ਜਾ ਰਹੇ ਹਨ। ਰੋਟਰੀ ਕਲੱਬ ਰੋਪੜ ਸੈਂਟਰਲ ਦੇ ਦੋ ਸਾਲ ਪ੍ਰਧਾਨ ਰਹਿੰਦੇ ਹੋਏ ਅਤੇ ਹੋਪ ਫਾਊਂਡੇਸ਼ਨ (ਪੀ.ਜੀ.ਆਈ. ਲੰਗਰ ਸੇਵਾ) ਦੇ ਮੈਂਬਰ ਰਹਿੰਦੇ ਹੋਏ ਖੂਨਦਾਨ ਕੈਂਪ, ਮੈਡੀਕਲ ਕੈਂਪ, ਰੁੱਖ ਤੇ ਛੋਟੇ ਜੰਗਲ ਲਗਾਉਂਣ ਅਤੇ ਹੋਰ ਜਰੂਰਤਮੰਦ ਲੋਕਾਂ ਦੀ ਸੇਵਾ ਲਈ ਕੀਤੇ ਕਾਰਜਾਂ ਵਿੱਚ ਹਮੇਸ਼ਾ ਅੱਗੇ ਹੋ ਕੇ ਕੰਮ ਕਰਦੇ ਹਨ।
ਆਪਣੀ ਨਿਯੁਕਤੀ ਤੇ ਨਵ ਨਿਯੁਕਤ ਚੇਅਰਮੈਨ ਅਜਮੇਰ ਸਿੰਘ ਲੋਦੀਮਾਜਰਾ ਨਹੀਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਸਮੇਤ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਦੇ ਐਮ.ਪੀ. ਸ. ਚਰਨਜੀਤ ਸਿੰਘ ਚੰਨੀ, ਪੰਜਾਬ ਇੰਜਾਰਚ ਸ੍ਰੀ ਸੁਧੀਰ ਚੌਧਰੀ, ਐਸ.ਸੀ. ਡਿਪਾਰਟਮੈਂਟ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਅਤੇ ਪੰਜਾਬ ਯੂਥ ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਰੋਪੜ ਦੇ ਇੰਚਾਰਜ ਬਰਿੰਦਰ ਸਿੰਘ ਢਿੱਲੋ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ। ਹਰ ਵਰਗ ਦੇ ਲੋਕਾਂ ਖਾਸ ਕਰਕੇ ਨੌਜਵਾਨ ਵਰਗ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਪਾਰਟੀ ਨਾਲ ਜੋੜਿਆ ਜਾਵੇਗਾ।
- Download Babushahi App
-
-