ਨੰਗਲ MC ਦੇ ਗਠਨ 'ਤੇ ਭਾਜਪਾ ਦਾ ਸਪੱਸ਼ਟ ਰੁਖ! ਕਾਂਗਰਸ ਅਤੇ ਆਪ ਦੋਵਾਂ ਨੂੰ ਭ੍ਰਿਸ਼ਟਾਚਾਰ ਦਾ ਪ੍ਰਤੀਕ ਕਰਾਰ
ਚੰਡੀਗੜ੍ਹ, 2 ਜੂਨ
ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਮਹਾਮੰਤਰੀ ਪਰਮਿੰਦਰ ਬਰਾੜ ਨੇ ਸਪੱਸ਼ਟ ਕੀਤਾ ਹੈ ਕਿ ਨੰਗਲ ਨਗਰ ਕੌਂਸਲ ਦੇ ਗਠਨ ਨੂੰ ਲੈ ਕੇ ਭਾਜਪਾ ਨਾ ਤਾਂ ਆਮ ਆਦਮੀ ਪਾਰਟੀ ਅਤੇ ਨਾ ਹੀ ਕਾਂਗਰਸ ਦਾ ਸਮਰਥਨ ਕਰੇਗੀ। ਪਾਰਟੀ ਦੋਵਾਂ ਦਲਾਂ ਤੋਂ ਬਰਾਬਰ ਦੀ ਦੂਰੀ ਬਣਾਈ ਰੱਖੇਗੀ।
ਪਰਮਿੰਦਰ ਬਰਾੜ ਨੇ ਕਿਹਾ ਕਿ ਭਾਜਪਾ ਦਾ ਮੰਨਣਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਭ੍ਰਿਸ਼ਟਾਚਾਰ, ਕੁਸ਼ਾਸਨ ਅਤੇ ਰਾਜਨੀਤਿਕ ਮੌਕਾਪ੍ਰਸਤੀ ਦੀਆਂ ਪ੍ਰਤੀਕ ਬਣ ਚੁੱਕੀਆਂ ਹਨ। ਇਨ੍ਹਾਂ ਦੋਵਾਂ ਦਲਾਂ ਦੀ ਮਿਲੀਭੁਗਤ, ਭ੍ਰਿਸ਼ਟਾਚਾਰ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਹੀ ਅੱਜ ਨੰਗਲ ਸ਼ਹਿਰ ਵਿਕਾਸ ਦੇ ਮਾਮਲੇ ਵਿੱਚ ਪਿੱਛੜ ਗਿਆ ਹੈ ਅਤੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੇ ਖ਼ਿਲਾਫ਼ ਲਗਾਤਾਰ ਸੰਘਰਸ਼ ਕਰ ਰਹੀ ਹੈ। ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਦੋਵਾਂ ਦਲਾਂ ਨੂੰ ਹਰਾਕੇ ਪੰਜਾਬ ਵਿੱਚ ਸੁਸ਼ਾਸਨ, ਪਾਰਦਰਸ਼ਤਾ ਅਤੇ ਲੋਕ ਹਿੱਤ ਅਧਾਰਿਤ ਸਰਕਾਰ ਸਥਾਪਿਤ ਕਰਨ ਲਈ ਵਚਨਬੱਧ ਹੈ।
ਬਰਾੜ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਇਨ੍ਹਾਂ ਦੋਵਾਂ ਪਾਰਟੀਆਂ ਵਿੱਚੋਂ ਕਿਸੇ ਇੱਕ ਨਾਲ ਮਿਲ ਕੇ ਨਗਰ ਕੌਂਸਲ ਦਾ ਗਠਨ ਕਰਨਾ ਭਾਜਪਾ ਦੀ ਵਿਚਾਰਧਾਰਾ, ਸਿਧਾਂਤਾਂ ਅਤੇ ਲੋਕ ਹਿੱਤਾਂ ਦੇ ਉਲਟ ਹੋਵੇਗਾ। ਇਸ ਲਈ ਭਾਜਪਾ ਕਿਸੇ ਵੀ ਤਰ੍ਹਾਂ ਦੇ ਸੱਤਾ ਸਮਝੌਤੇ ਦਾ ਹਿੱਸਾ ਨਹੀਂ ਬਣੇਗੀ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੰਗਲ ਦੇ ਨਾਗਰਿਕਾਂ ਦੀਆਂ ਸਮੱਸਿਆਵਾਂ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ।
- Download Babushahi App
-
-