ਜਸਵੰਤ ਸਿੰਘ ਬਿੱਟੂ ਦੀ ਸ਼ਮੂਲੀਅਤ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਮਿਲੀ ਨਵੀਂ ਮਜ਼ਬੂਤੀ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 2 ਜੂਨ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਵਿਚਾਰਧਾਰਾ ਪੰਥਕ ਸੇਵਾ, ਸਿੱਖ ਕੌਮ ਦੇ ਹੱਕਾਂ ਦੀ ਰਾਖੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਹੈ। ਇਸੇ ਮਿਸ਼ਨ ਤਹਿਤ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ।
ਇਹ ਵਿਚਾਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇਥੇ ਵਾਰਡ ਨੰਬਰ 35 ਦੇ ਪ੍ਰਮੁੱਖ ਸਮਾਜ ਸੇਵਕ ਸਰਦਾਰ ਜਸਵੰਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋਣ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਰੱਖੇ।
ਉਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਗਠਨ ਸਮੇਂ ਹੀ ਇਹ ਐਲਾਨ ਕੀਤਾ ਗਿਆ ਸੀ ਕਿ ਪੰਥਕ ਸੋਚ ਰੱਖਣ ਵਾਲੇ ਹਰ ਵਿਅਕਤੀ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਬਿੱਟੂ ਅਤੇ ਉਨ੍ਹਾਂ ਦੀ ਟੀਮ ਦੀ ਸ਼ਮੂਲੀਅਤ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਪਾਰਟੀ ਦੀ ਕਾਰਗੁਜ਼ਾਰੀ ਅਤੇ ਸੇਵਾ ਭਾਵਨਾ ਤੋਂ ਪ੍ਰਭਾਵਿਤ ਹੋ ਕੇ ਇਸ ਨਾਲ ਜੁੜ ਰਹੇ ਹਨ।
ਉਨ੍ਹਾਂ ਜਸਵੰਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਪੰਥ, ਪੰਜਾਬੀਅਤ ਅਤੇ ਸਮਾਜ ਦੀ ਚੜ੍ਹਦੀ ਕਲਾ ਲਈ ਮਿਲ ਕੇ ਕੰਮ ਕਰਨਗੇ ਅਤੇ ਪਾਰਟੀ ਦੇ ਸੇਵਾ ਮਿਸ਼ਨ ਨੂੰ ਹੋਰ ਅੱਗੇ ਵਧਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ
ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਬਿੱਟੂ ਵਰਗੇ ਸਮਾਜ ਸੇਵਾ ਲਈ ਸਮਰਪਿਤ ਵਿਅਕਤੀਆਂ ਦੇ ਪਾਰਟੀ ਨਾਲ ਜੁੜਨ ਨਾਲ ਸੰਗਠਨ ਨੂੰ ਨਵੀਂ ਤਾਕਤ ਮਿਲੇਗੀ ਅਤੇ ਪੰਥਕ ਕਾਰਜਾਂ ਨੂੰ ਹੋਰ ਗਤੀ ਪ੍ਰਾਪਤ ਹੋਵੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੇ ਤਜਰਬੇ ਅਤੇ ਲੋਕਾਂ ਨਾਲ ਮਜ਼ਬੂਤ ਸੰਪਰਕ ਦਾ ਪਾਰਟੀ ਨੂੰ ਭਰਪੂਰ ਲਾਭ ਮਿਲੇਗਾ।
ਅਜ ਦੇ ਇਸ ਸਮਾਗਮ ਵਿੱਚ ਐਮ.ਪੀ. ਐਸ ਚੱਢਾ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ, ਆਤਮਾ ਸਿੰਘ ਲੁਬਾਣਾ ਮੀਤ ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਸਰਪ੍ਰਸਤ ਸ਼ਮਸ਼ੇਰ ਸਿੰਘ ਸੰਧੂ, ਭੁਪਿੰਦਰ ਸਿੰਘ ਭੁੱਲਰ ਚੇਅਰਪਰਸਨ ਗੁਰੂ ਹਰਕਿਸ਼ਨ ਪੋਲੀਕਲੀਨਿਕ ਅਤੇ ਸੀਨੀਅਰ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ , ਗੁਰਪ੍ਰੀਤ ਸਿੰਘ ਜੱਸਾ ਸਿੰਘ ਚੇਅਰਮੈਨ, ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਸੁਖਵਿੰਦਰ ਸਿੰਘ ਗੱਗਾ, ਅਵਤਾਰ ਸਿੰਘ ਰਾਜਾ,ਐਮਐਲਏ ਨੀਰਜ ਬਸੋਇਆ, ਅਮਰਜੀਤ ਸਿੰਘ,ਪਰਮਜੀਤ ਸਿੰਘ ਭਾਟੀਆ, ਜਸਵਿੰਦਰ ਸਿੰਘ ਜੌਲੀ ਮੈਂਬਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਸਵੰਤ ਸਿੰਘ ਬਿੱਟੂ ਵੀ ਸ਼ਾਮਲ ਹੌਏ ਸਨ।
ਸਰਦਾਰ ਕਾਲਕਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਧਾਰਮਿਕ, ਵਿਦਿਅਕ ਅਤੇ ਸਮਾਜਿਕ ਖੇਤਰਾਂ ਵਿੱਚ ਮਹੱਤਵਪੂਰਨ ਕਾਰਜ ਕੀਤੇ ਹਨ। ਗੁਰਮਤਿ ਕੈਂਪਾਂ ਅਤੇ ਸਿੱਖ ਇਤਿਹਾਸ ਦੇ ਪ੍ਰਚਾਰ ਰਾਹੀਂ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
- Download Babushahi App
-
-