ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਭਾਜਪਾ ਦੇ ਨਵੇਂ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ
ਚੰਡੀਗੜ੍ਹ, ( ): ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਨੇ ਕੇਵਲ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਨਿਯੁਕਤ ਹੋਣ 'ਤੇ ਵਧਾਈ ਦਿੱਤੀ।
ਇਸ ਮੌਕੇ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦੀ ਢਿੱਲੋਂ ਨਾਲ ਹੋਈ ਗੱਲਬਾਤ ਸੁਹਾਵਣੀ, ਸਾਰਥਕ ਅਤੇ ਪ੍ਰੇਰਨਾਦਾਇਕ ਰਹੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਦੀ ਭਲਾਈ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗੀ। ਬਿੰਦਰਾ ਨੇ ਆਸ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਏਗੀ ਅਤੇ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਲਈ ਅਹਿਮ ਯੋਗਦਾਨ ਪਾਏਗੀ।
ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਭਾਜਪਾ ਦਾ ਹਰ ਵਰਕਰ ਅਤੇ ਮੈਂਬਰ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਪੂਰਾ ਸਹਿਯੋਗ ਦੇਵੇਗਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸਾਂਝੇ ਯਤਨਾਂ ਅਤੇ ਮਜ਼ਬੂਤ ਲੀਡਰਸ਼ਿਪ ਨਾਲ ਪਾਰਟੀ ਪੰਜਾਬ ਵਿੱਚ ਆਪਣਾ ਜਨਾਧਾਰ ਹੋਰ ਵਧਾਏਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ।
ਬਿੰਦਰਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਪੰਜਾਬ ਵਿੱਚ ਨਵੀਆਂ ਉਪਲਬਧੀਆਂ ਹਾਸਲ ਕਰੇਗੀ ਅਤੇ ਲੋਕ ਸੇਵਾ ਦੇ ਆਪਣੇ ਮਿਸ਼ਨ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਏਗੀ।
- Download Babushahi App
-
-