ਦਸਵੀਂ ਤੇ ਬਾਰਵੀਂ ਜਮਾਤ ਦੇ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਮਨੀਸ਼ ਤਿਵਾੜੀ ਨੇ ਕੀਤਾ ਸਨਮਾਨਿਤ
ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਏ.ਆਈ ਅਤੇ ਆਧੁਨਿਕ ਵਿਸ਼ਿਆਂ ਉਪਰ ਧਿਆਨ ਕੇਂਦਰਿਤ ਕਰਨ ਲਈ ਵੀ ਪ੍ਰੇਰਿਆ
ਪ੍ਰਮੋਦ ਭਾਰਤੀ
ਚੰਡੀਗੜ੍ਹ, 8 ਜੂਨ,2026
ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਦਸਵੀਂ ਅਤੇ ਬਾਰਵੀਂ ਜਮਾਤ ਵਿੱਚ ਮੈਰਿਟ ਹਾਸਲ ਕਰਨ ਵਾਲੇ ਸੈਕਟਰ 48 ਤੋਂ 51 ਦੀਆਂ ਕੋਪਰੇਟਿਵ ਹਾਊਸ ਬਿਲਡਿੰਗ ਸੁਸਾਇਟੀਆਂ ਨਾਲ ਸੰਬੰਧਿਤ 42 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਅਤੇ ਟਰੋਫੀਆਂ ਵੰਡੀਆਂ ਗਈਆਂ। ਇਹ ਸਮਾਗਮ ਦਾ ਆਯੋਜਨ ਰੈਜੀਡੇਂਟਸ ਵੈਲਫੇਅਰ ਐਸੋਸੀਸ਼ਨ, ਸੈਕਟਰ-48 ਦੇ ਪ੍ਰਧਾਨ ਜੇ. ਜੇ ਸਿੰਘ ਦੀ ਅਗਵਾਈ ਹੇਠ ਕਮਿਊਨਿਟੀ ਸੈਂਟਰ, ਸੈਕਟਰ-46 ਦਿਖੇ ਕੀਤਾ ਗਿਆ ਸੀ।
ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਇਹ ਨਤੀਜੇ ਇਨ੍ਹਾਂ ਦੀ ਸਖਤ ਮਿਹਨਤ ਅਤੇ ਲਗਨ ਦਾ ਫਲ ਹਨ। ਉਹਨਾਂ ਨੇ ਵਿਦਿਆਰਥੀਆਂ ਦੀ ਸਫਲਤਾ ਵਾਸਤੇ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਵਧਾਈ ਦਿੱਤੀ। ਇਸਦੇ ਨਾਲ ਹੀ ਸੰਸਦ ਮੈਂਬਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਏ.ਆਈ ਤੇ ਹੋਰ ਆਧੁਨਿਕ ਵਿਸ਼ਿਆ ਉੱਪਰ ਵੀ ਧਿਆਨ ਕੇਂਦਰਿਤ ਕਰ ਲਈ ਪ੍ਰੇਰਿਤ ਕੀਤਾ, ਜਿਹੜੇ ਕਿ ਸਮੇਂ ਦੀ ਮੁੱਖ ਲੋੜ ਹਨ।
ਸੰਸਦ ਮੈਂਬਰ ਨੇ ਸਮਾਗਮ ਦੇ ਆਯੋਜਕਾਂ ਨੂੰ ਵੀ ਵਧਾਈ ਦਿੱਤੀ, ਜਿਨਾਂ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਨ ਵਾਸਤੇ ਇਹ ਉਪਰਾਲਾ ਕੀਤਾ ਗਿਆ ਹੈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਕੁਲਭੂਸ਼ਣ ਕੰਵਰ, ਐਸ ਕੇ ਸੁਖੀਜਾ, ਵਿਜੇ ਚਾਂਦਲਾ, ਐਸ ਕੇ ਅਰੋੜਾ, ਐਸ ਪੀ ਐਸ ਢੀਂਡਸਾ, ਵਿਕਾਸ ਸੋਨੀ, ਸੰਧੂ ਪੁਸ਼ਪਕ, ਆਰ ਐਸ ਥਾਪਰ ਵੀ ਮੌਜੂਦ ਰਹੇ।
- Download Babushahi App
-
-