"ਮਿਸ਼ਨ ਕਲੀਨ- ਪਰਾਊਡ ਪੰਜਾਬ" ਤਹਿਤ ਸ਼ਹਿਰ ਦੀ ਸਫ਼ਾਈ ਸਬੰਧੀ ਵਿੱਢੀ ਮੁਹਿੰਮ : ਕਮਿਸ਼ਨਰ ਨਗਰ ਨਿਗਮ
ਅਸ਼ੋਕ ਵਰਮਾ
ਬਠਿੰਡਾ, 8 ਜੂਨ 2026 :ਪੰਜਾਬ ਸਰਕਾਰ ਵੱਲੋ ਸੂਬੇ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ "ਮਿਸ਼ਨ ਕਲੀਨ ਪੰਜਾਬ, ਪਰਾਊਡ ਪੰਜਾਬ" ਤਹਿਤ ਸਥਾਨਕ ਸਰਕਾਰਾਂ ਮੰਤਰੀ, ਪੰਜਾਬ ਅਤੇ ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ ਵਿਭਾਗ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਨਗਰ ਨਿਗਮ ਬਠਿੰਡਾ ਵੱਲੋ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਹ ਜਾਣਕਾਰੀ ਕਮਿਸ਼ਨਰ ਨਗਰ ਨਿਗਮ ਬਠਿੰਡਾ ਮੈਡਮ ਲਵਜੀਤ ਕਲਸੀ ਨੇ ਸਾਂਝੀ ਕੀਤੀ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਬਠਿੰਡਾ ਸ਼ਹਿਰ ਨੂੰ "ਮਿਸ਼ਨ ਕਲੀਨ ਪੰਜਾਬ, ਪਰਾਊਡ ਪੰਜਾਬ" ਤਹਿਤ ਸਾਫ਼-ਸੁਥਰਾ ਤੇ ਖੂਬਸੂਰਤ ਰੱਖਣ ਅਤੇ ਲੋਕ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਨਗਰ ਨਿਗਮ ਦੇ ਉੱਚ ਅਧਿਕਾਰੀ ਰੋਜ਼ਾਨਾ ਫੀਲਡ ਵਿਜਿਟ ਕਰਨਗੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਸੁਦ੍ਰਿੜ ਬਣਾਉਣ ਅਤੇ ਆਮ ਪਬਲਿਕ ਦੀ ਸਹੂਲਤ ਲਈ ਹੁਕਮ ਜਾਰੀ ਕਰਦੇ ਹੋਏ ਸਮੂਹ ਨਿਗਰਾਨ ਇੰਜੀਨੀਅਰ, ਨਿਗਮ ਇੰਜੀਨੀਅਰ ਅਤੇ ਸੈਨੀਟੇਸ਼ਨ ਅਫਸਰਾਂ ਦੀਆਂ ਡਿਊਟੀਆਂ ਰੋਜ਼ਾਨਾ ਸ਼ਹਿਰ ਦੇ 8 ਜ਼ੋਨਾ ਵਿੱਚ ਫੀਲਡ ਸਟਾਫ ਦੀ ਹਾਜ਼ਰੀ, ਸਫਾਈ ਤੇ ਕੂੜੇ ਦੇ ਨਿਪਟਾਰੇ, ਬੁਨਿਆਦੀ ਢਾਂਚੇ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਮੁਰੰਮਤ ਤੁਰੰਤ ਕਰਵਾਉਣ ਲਈ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਸਮੂਹ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਕਿ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੀਆਂ ਸ਼ਿਕਾਇਤਾ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਇਸੇ ਤਹਿਤ ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕਲਸੀ ਵੱਲੋਂ "ਮਿਸ਼ਨ ਕਲੀਨ ਪੰਜਾਬ, ਪਰਾਊਡ ਪੰਜਾਬ" ਅੱਜ ਸਵੇਰੇ 6:00 ਵਜੇ ਖੁਦ ਫੀਲਡ ਵਿੱਚ ਚੈਕਿੰਗ ਕੀਤੀ ਗਈ ਅਤੇ ਸਾਰੇ ਕੰਮਾ ਦਾ ਲੈਂਦਿਆਂ ਨਾਲ ਹੀ ਲੋਕਾਂ ਦੀਆਂ ਸ਼ਿਕਾਇਤਾ ਨੂੰ ਸੁਣ ਕੇ ਸ਼ਿਕਾਇਤਾ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿੱਚ ਨਗਰ ਨਿਗਮ ਦਾ ਸਹਿਯੋਗ ਦੇਣ।
- Download Babushahi App
-
-