ਅਮਰਬੀਰ ਕੌਰ ਭੁੱਲਰ ਆਪਣਾ ਅਹੁਦਾ ਸੰਭਾਲਦੇ ਹੋਏ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 17 ਜੂਨ 2026 : ਸ੍ਰੀਮਤੀ ਅਮਰਬੀਰ ਕੌਰ ਭੁੱਲਰ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ , ਉਹ 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਹਨ , ਇਸ ਤੋਂ ਪਹਿਲਾਂ ਉਹ ਸਕੱਤਰ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵਜੋਂ ਤਾਇਨਾਤ ਸਨ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ ਵਿੱਚ ਅਹੁਦਾ ਸੰਭਾਲਣ ਮਗਰੋਂ ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਨੂੰ ਜਮੀਨੀ ਪੱਧਰ ਤੇ ਲਾਗੂ ਕੀਤਾ ਜਾਵੇਗਾ ਅਤੇ ਲੋੜਵੰਦ ਲੋਕਾਂ ਨੂੰ ਰਾਜ ਸਰਕਾਰ ਵੱਲੋਂ ਮੁਹੱਈਆਂ ਕਰਵਾਈਆਂ ਜਾਂ ਰਹੀਆਂ ਸੁਵਿਧਾਵਾਂ ਦਾ ਪਹਿਲ ਕਦਮੀ ਨਾਲ ਲਾਭ ਪਹੁੰਚਾਇਆ ਜਾਵੇਗਾ। ਉਹ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਲਈ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਹੋਰ ਸਰਲ ਅਤੇ ਪਾਰਦਰਸ਼ੀ ਬਣਾਉਣ ਲਈ ਕੰਮ ਕਰਨਗੇ
- Download Babushahi App
-
-