ਗੁਰਦੁਆਰਾ ਖਾਲਸਾ ਦੀਵਾਨ ਹਾਂਗਕਾਂਗ ਵਿਖੇ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦੁਰ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ
ਉੱਘੇ ਸਿੱਖ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਜੀ ਪੰਜਗਰਾਈਂ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ
ਪੰਜਗਰਾਈਂ ਕਲਾ/ਹਾਂਗਕਾਂਗ (ਸੁਖਜਿੰਦਰ ਸਿੰਘ ਪੰਜਗਰਾਈਂ): ਗੁਰਦੁਆਰਾ ਖਾਲਸਾ ਦੀਵਾਨ ਹਾਂਗਕਾਂਗ ਵਿਖੇ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦੁਰ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਤੌਰ ਤੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਹਾਂਗਕਾਂਗ ਦੀਆਂ ਸਿੱਖ ਸੰਗਤਾਂ ਨੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਗੁਰਦਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਸੱਦੇ ਤੇ ਹਾਂਗਕਾਂਗ ਪਹੁੰਚੇ ਉੱਘੇ ਸਿੱਖ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਜੀ ਪੰਜਗਰਾਈਂ ਵਾਲਿਆਂ (ਬੁੱਢਾ ਦਲ) ਨੇ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਸ਼ਹਾਦਤ ਬਾਰੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਵਿਰੋਧੀਆਂ ਵੱਲੋਂ ਸਿੱਖ ਗੁਰੂ ਸਾਹਿਬਨਾਂ ਤੇ ਸਿੱਖ ਸ਼ਹੀਦਾਂ ਤੇ ਕਿੰਤੂ ਪ੍ਰੰਤੂ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਦਾ ਉਪਦੇਸ਼ ਦਿੱਤਾ। ਭਾਈ ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਬੇਨਤੀ ਕੀਤੀ ਕੇ ਉਹ ਗੁਰੂ ਵਾਲੇ ਬਣ ਕੇ ਸਾਡੇ ਗੁਰੂਆਂ ਵੱਲੋਂ ਦੱਸੇ ਸੱਚ ਦੇ ਮਾਰਗ ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ। ਇਸ ਮੌਕੇ ਤੇ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਪ੍ਰੀਤ ਸਿੰਘ ਨੂੰ ਸਨਮਾਨਿਤ ਕਰਕੇ ਇਥੇ ਪਹੁੰਚਣ ਤੇ ਉਹਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
- Download Babushahi App
-
-