ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਸਮਸ਼ੇਰ ਸਿੰਘ
ਟਰੇਡਰਜ਼ ਕਮਿਸ਼ਨ ਵਲੋਂ ਅਵਾਂਖਾ ਬਾਜ਼ਾਰ ਵਿਖੇ ਦੁਕਾਨਦਾਰਾਂ ਅਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ
ਰੋਹਿਤ ਗੁਪਤਾ
ਦੀਨਾਨਗਰ/ਗੁਰਦਾਸਪੁਰ, 25 ਜੂਨ 2026- ਟਰੇਡਰਜ਼ ਕਮਿਸ਼ਨ ਵਲੋਂ ਅਵਾਂਖਾ ਬਾਜ਼ਾਰ ਵਿਖੇ ਦੁਕਾਨਦਾਰਾਂ ਅਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ ਮੀਟਿੰਗ ਕੀਤੀ ਗਈ। ਜਿਸ ਵਿੱਚ ਹਲਕਾ ਦੀਨਾਨਗਰ ਦੇ ਇੰਚਾਰਜ ਸਮਸ਼ੇਰ ਸਿੰਘ, ਐੱਸ ਡੀ ਐਮ ਦੀਨਾਨਗਰ ਗਗਨਦੀਪ ਸਿੰਘ, ਟਰੇਡ ਕਮਿਸ਼ਨ ਦੇ ਚੇਅਰਮੈਨ ਰਾਜੀਵ ਸੈਣੀ, ਡੀ ਐੱਸ ਪੀ ਰਜਿੰਦਰ ਮਿਨਹਾਸ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਸਮੇਤ ਦੁਕਾਨਦਾਰ ਅਤੇ ਵਪਾਰੀ ਮੌਜੂਦ ਸਨ। ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਤਹਿਤ ਹੀ ਉਹ ਦੁਕਾਨਦਾਰਾਂ/ਵਪਾਰੀਆਂ ਕੋਲ ਹੀ ਉਨ੍ਹਾਂ ਦੇ ਬਾਜ਼ਾਰਾਂ ਵਿੱਚ ਜਾ ਕੇ ਉਨ੍ਹਾਂ ਵਿੱਚ ਵਿਚਰ ਕੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ ਤੇ ਇਹ ਪ੍ਰੋਗਰਾਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ।
ਇਸ ਮੌਕੇ ਅਵਾਖਾਂ ਦੇ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਦੇ ਸੁਧਾਰ, ਸੁਰੱਖਿਆ ਪ੍ਰਬੰਧਾਂ ਅਤੇ ਕਾਰੋਬਾਰ ਨਾਲ ਜੁੜੀਆਂ ਹੋਰ ਚੁਣੌਤੀਆਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਸ ਮੌਕੇ ਸਬੰਧਤ ਵਿਭਾਗਾਂ ਨੇ ਭਰੋਸਾ ਦਿਵਾਇਆ ਕਿ ਵਪਾਰੀਆਂ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ਸਬੰਧਿਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।
- Download Babushahi App
-
-