← ਪਿਛੇ ਪਰਤੋ
ਚੰਡੀਗੜ੍ਹ, 4 ਨਵੰਬਰ, 2016 : ਮਲੇਰਕੋਟਲਾ ਧਾਰਮਿਕ ਗ੍ਰੰਥ ਬੇਅਦਬੀ ਮਾਮਲੇ 'ਚ ਵਿਜੇ ਕੁਮਾਰ ਦੇ ਦਾਅਵੇ ਮਗਰੋਂ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਨੇ ਸੁਖਬੀਰ ਬਾਦਲ ਨੂੰ ਸਵਾਲ ਕੀਤਾ ਹੈ। ਨਰੇਸ਼ ਯਾਦਵ ਨੇ ਪੁੱਛਿਆ ਹੈ ਕਿ ਸੁਖਬੀਰ ਬਾਦਲ ਉਨ੍ਹਾਂ ਨਾਲ ਹੋਈ ਜ਼ਿਆਦਤੀ ਦਾ ਹਿਸਾਬ ਕਿਸ ਤਰ੍ਹਾਂ ਦੇਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਘੁੱਗੀ ਨੇ ਵੀ ਸੂਬਾ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ। ਮਲੇਰਕੋਟਲਾ ਬੇਅਦਬੀ ਮਾਮਲੇ 'ਚ ਵਿਜੇ ਕੁਮਾਰ ਵਲੋਂ ਬਿਆਨ ਬਦਲਣ ਮਗਰੋਂ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਖਿਲਾਫ ਇਕ ਵਾਰ ਫਿਰ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਹਨ।
Total Responses : 267