← ਪਿਛੇ ਪਰਤੋ
ਮੋਗਾ 12 ਜਨਵਰੀ 2017 : ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫ਼ਸਰ, ਮੋਗਾ ਸ੍ਰੀ ਪ੍ਰਵੀਨ ਕੁਮਾਰ ਥਿੰਦ ਨੇ 4 ਫ਼ਰਵਰੀ, 2017 ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ-ਨਜ਼ਰ ਆਮ ਜਨਤਾ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਭਾਰਤੀ ਦੰਡ ਸੰਘਤਾ ਦੀ ਧਾਰਾ 171-ਬੀ ਅਨੁਸਾਰ ਕੋਈ ਵੀ ਵਿਅਕਤੀ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ ਨੂੰ ਵੋਟ ਪਾਉਣ ਲਈ ਪੈਸੇ ਜਾਂ ਕੋਈ ਵਸਤੂ ਦਿੰਦਾ ਹੈ ਜਾਂ ਸਵੀਕਾਰ ਕਰਦਾ ਹੈ ਤਾਂ ਇਸ ਨੂੰ ਜੁਮੰਨਿਆ ਜਾਵੇਗਾ। ਉਨ•ਾਂ ਦੱਸਿਆ ਕਿ ਅਜਿਹਾ ਕਰਨ ਦੀ ਸੂਰਤ ਵਿੱਚ ਇੱਕ ਸਾਲ ਦੀ ਸਜ਼ਾ ਜਾਂ ਜ਼ੁਰਮਾਨਾ ਜਾਂ ਦੋਨੋਂ ਹੋ ਸਕਦਾ ਹੈ। ਉਨ•ਾਂ ਇਹ ਵੀ ਦੱਸਿਆ ਕਿ ਭਾਰਤੀ ਦੰਡ ਸੰਘਤਾ ਦੀ ਧਾਰਾ 171-ਸੀ ਦੇ ਅਨੁਸਾਰ ਜੇਕਰ ਕੋਈ ਵਿਅਕਤੀ ਕਿਸੇ ਉਮੀਦਵਾਰ ਜਾਂ ਵੋਟਰ ਜਾਂ ਕਿਸੇ ਵੀ ਵਿਅਕਤੀ ਨੂੰ ਕੋਈ ਸੱਟ/ਚੋਟ ਆਦਿ ਮਾਰਨ ਦੀ ਧਮਕੀ ਦਿੰਦਾ ਹੈ ਤਾਂ ਇਸ ਜ਼ੁਰਮ ਅਧੀਨ ਇੱਕ ਸਾਲ ਦੀ ਸਜ਼ਾ ਜਾਂ ਜ਼ੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ। ਉਨ•ਾਂ ਦੱਸਿਆ ਕਿ ਰਿਸ਼ਵਤ ਦੇਣ ਜਾਂ ਲੈਣ ਵਾਲੇ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕਰਨ ਅਤੇ ਵੋਟਰਾਂ ਨੂੰ ਡਰਾਉਣ ਜਾਂ ਧਮਕਾਉਣ ਵਾਲੇ ਵਿਅਕਤੀਆਂ ਦੇ ਖਿਲਾਫ਼ ਕਾਰਵਾਈ ਕਰਨ ਲਈ ਫਲਾਈਂਗ ਸਕੁਐਡ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ•ਾਂ ਜ਼ਿਲ•ੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਰਿਸ਼ਵਤ ਲੈਣ ਅਤੇ ਦੇਣ ਤੋਂ ਗੁਰੇਜ਼ ਕਰਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ•ਨ ਲਈ ਜ਼ਿਲ•ਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ। ਉਨ•ਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਰਿਸ਼ਵਤ ਦੇਣ ਦੀ ਪੇਸ਼ਕਸ ਕਰਦਾ ਹੈ ਜਾਂ ਕਿਸੇ ਨੂੰ ਰਿਸ਼ਵਤ ਦੇਣ, ਡਰਾਉਣ ਜਾਂ ਧਮਕਾਉਣ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਇਸ ਸਬੰਧੀ ਜ਼ਿਲ•ੇ 'ਚ ਇਸ ਮੰਤਵ ਲਈ 24 ਘੰਟੇ ਲਈ ਸਥਾਪਿਤ ਕੀਤੇ ਗਏ ਸ਼ਿਕਾਇਤ ਸੈਲ ਨੂੰ ਟੋਲ ਫ਼ਰੀ ਨੰਬਰ 1800-180-2387 'ਤੇ ਸੂਚਿਤ ਕਰ ਸਕਦਾ ਹੈ।
Total Responses : 267