ਚੰਡੀਗੜ੍ਹ, 10 ਮਾਰਚ, 2017 : ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਾਲੇ ਦਿਨ, 11 ਮਾਰਚ ਨੂੰ ਡਰਾਈ ਡੇਅ (ਸ਼ਰਾਬਬੰਦੀ) ਦਾ ਐਲਾਨ ਕੀਤਾ ਹੈ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਇਨਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਉਨਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਤੀਜੇ ਵਾਲੇ ਦਿਨ (11 ਮਾਰਚ, 2017) ਠੇਕਿਆਂ, ਹੋਟਲਾਂ, ਰੈਸਟੋਰੈਂਟਾਂ ਅਤੇ ਹੋਰਨਾਂ ਥਾਵਾਂ, ਜਿਥੇ ਸ਼ਰਾਬ ਵੇਚੀ ਜਾਂ ਵਰਤਾਈ ਜਾਂਦੀ ਹੈ, ਵਿਖੇ ਸ਼ਰਾਬ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ ਇਸੇ ਤਰਾਂ ਜੇ ਕਿਸੇ ਹੋਟਲ, ਰੈਸਟੋਰੈਂਟ ਜਾਂ ਹੋਰਨਾਂ ਅਜਿਹੀਆਂ ਥਾਵਾਂ, ਜਿਥੇ ਸ਼ਰਾਬ ਵੇਚਣ ਜਾਂ ਵਰਤਾਉਣ ਸਬੰਧੀ ਵਿਸ਼ੇਸ਼ ਪ੍ਰਵਾਨਗੀ ਦਿੱਤੀ ਗਈ ਹੋਵੇ, ਉਥੇ ਵੀ ਸ਼ਰਾਬ 'ਤੇ ਪੂਰਨ ਪਾਬੰਦੀ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ