← ਪਿਛੇ ਪਰਤੋ
ਫ਼ਰੀਦਕੋਟ/ਚੰਡੀਗੜ੍ਹ, 16 ਮਾਰਚ, 2017 : ਪੀ.ਆਰ.ਟੀ.ਸੀ. ਦੇ ਚੇਅਰਮੈਨ ਨਵਦੀਪ ਸਿੰਘ ਬੱਬੂ ਬਰਾੜ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਨਵਦੀਪ ਸਿੰਘ ਬੱਬੂ ਬਰਾੜ ਨੂੰ ਦਸੰਬਰ 2016 ਵਿੱਚ ਅਵਤਾਰ ਸਿੰਘ ਬਰਾੜ ਦੇ ਦੇਹਾਂਤ ਤੋਂ ਬਾਅਦ ਪੀ.ਆਰ.ਟੀ.ਸੀ. ਦਾ ਚੇਅਰਮੈਨ ਬਣਾਇਆ ਗਿਆ ਸੀ। ਸੂਬੇ ਵਿੱਚ ਕਾਂਗਰਸ ਦੀ ਸਰਕਾਰ ਵੱਲੋਂ ਸਹੁੰ ਚੁੱਕਣ ਤੋਂ ਕੁਝ ਘੰਟੇ ਬਾਅਦ ਹੀ ਬੱਬੂ ਬਰਾੜ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਪੰਜਾਬ ਨੂੰ ਭੇਜ ਦਿੱਤਾ। ਨਵਦੀਪ ਸਿੰਘ ਬੱਬੂ ਸਾਬਕਾ ਸਿੱਖਿਆ ਮੰਤਰੀ ਅਵਤਾਰ ਸਿੰਘ ਬਰਾੜ ਦੇ ਸਪੁੱਤਰ ਹਨ, ਜੋ ਕੈਪਟਨ ਅਮਰਿੰਦਰ ਸਿੰਘ ਨਾਲ ਸਿਆਸੀ ਮਤਭੇਦ ਹੋਣ ਕਾਰਨ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਚਲੇ ਗਏ ਸਨ। ਅਸਤੀਫ਼ਾ ਦੇਣ ਤੋਂ ਪਹਿਲਾਂ ਨਵਦੀਪ ਸਿੰਘ ਬੱਬੂ ਬਰਾੜ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਫਰੀਦਕੋਟ 'ਚ ਮੀਟਿੰਗ ਕੀਤੀ ਅਤੇ ਉਸ ਤੋਂ ਤੁਰੰਤ ਬਾਅਦ ਆਪਣਾ ਅਸਤੀਫ਼ਾ ਪੰਜਾਬ ਸਰਕਾਰ ਨੂੰ ਸੌਂਪ ਦਿੱਤਾ। ਨਵਦੀਪ ਸਿੰਘ ਬੱਬੂ ਬਰਾੜ ਦੇ ਚੇਅਰਮੈਨ ਹੁੰਦਿਆਂ ਪੀ.ਆਰ.ਟੀ.ਸੀ. ਦੀ ਰੋਜ਼ਾਨਾ ਕਮਾਈ ਵਿੱਚ 35 ਲੱਖ ਰੁਪਏ ਦਾ ਵਾਧਾ ਹੋਇਆ ਹੈ ਅਤੇ ਪੀ.ਆਰ.ਟੀ.ਸੀ ਨੂੰ 200 ਤੋਂ ਵੱਧ ਨਵੀਆਂ ਬੱਸਾਂ ਮਿਲੀਆਂ ਹਨ।
Total Responses : 267