ਵਿਜੇਪਾਲ ਬਰਾੜ
ਚੰਡੀਗੜ੍ਹ, 14 ਸਤੰਬਰ, 2017 : ਪੰਜਾਬ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ਦੀ ਸੁਣਵਾਈ 31 ਅਕਤੂਬਰ ਤੱਕ ਅੱਗੇ ਪਾ ਦਿੱਤੀ ਹੈ । ਿੲਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਭਾਰਤ ਸਰਕਾਰ ਦੇ ਅਡੀਸ਼ਨਲ ਸੌਲੀਸਿਟਰ ਜਨਰਲ ਸੱਤਪਾਲ ਜੈਨ ਕੋਰਟ ਵਿੱਚ ਪੇਸ਼ ਹੋਏ ਤੇ ਜਵਾਬ ਦਾਖਿਲ ਕਰਨ ਲਈ ਕੋਰਟ ਪਾਸੋਂ ਹੋਰ ਸਮੇਂ ਦੀ ਮੰਗ ਕੀਤੀ ਜਿਸ ਤੋਂ ਬਾਅਦ ਜਸਟਿਸ ਸ਼੍ਰੀ ਰਾਜਨ ਗੁਪਤਾ ਦੀ ਅਦਾਲਤ ਨੇ ਸੁਣਵਾਈ 31 ਅਕਤੂਬਰ ਤੱਕ ਅੱਗੇ ਪਾ ਦਿੱਤੀ ।
ਗੌਰਤਲਬ ਹੈ ਕਿ ਸੁਰੇਸ਼ ਕੁਮਾਰ ਦੀ ਸੇਵਾਮੁਕਤੀ ਤੋਂ ਬਾਅਦ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਵਜੋਂ ਨਿਯੁਕਤੀ ਕੀਤੇ ਜਾਣ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਜਿਸਤੋਂ ਬਾਅਦ ਕੋਰਟ ਵੱਲੋਂ ਸਬੰਧਿਤ ਧਿਰਾਂ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਗਿਆ ਸੀ ।