ਚੰਡੀਗੜ੍ਹ, 6 ਅਕਤੂਬਰ, 2017 :
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ 11 ਅਕਤੂਬਰ ਦਿਨ ਬੁੱਧਵਾਰ ਨੂੰ ਹੋ ਰਹੀ ਜਿਮਨੀ ਚੋਣ ਦੇ ਮੱਧੇਨਜ਼ਰ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ•ੇ ਵਿਚ ਸਥਿਤ ਫੈਕਟਰੀਆਂ ਜਿਨ•ਾਂ ਵਿਚ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਵੋਟਰ ਕੰਮ ਕਰਦੇ ਹਨ, ਉਨ•ਾਂ ਕਿਰਤੀਆਂ ਨੂੰ ਆਪਣੀ ਵੋਟ ਦਾ ਹੱਕ ਇਸਤੇਮਾਲ ਕਰਨ ਲਈ 11 ਅਕਤੂਬਰ 2017 ਨੂੰ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 11 ਅਕਤੂਬਰ ਦਿਨ ਬੁਧਵਾਰ ਨੂੰ ਉਹਨਾਂ ਫੈਕਟਰੀਆਂ ਵਿੱਚ ਜਿੱਥੇ ਬੁੱਧਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ, ਜੋ ਕਿ ਪਹਿਲਾਂ ਨਿਰਧਾਰਤ ਹਫਤਾਵਰੀ ਛੁੱਟੀ ਦੇ ਇਵਜ਼ ਵਿੱਚ ਹੋਵੇਗੀ।