← ਪਿਛੇ ਪਰਤੋ
ਚੰਡੀਗੜ੍ਹ 19 ਅਕਟੂਬਰ, 2018: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਅੰਮ੍ਰਿਤਸਰ 'ਚ ਵਾਪਰੇ ਇਕ ਭਿਆਨਕ ਰੇਲ ਹਾਦਸੇ ਤੇ ਗਹਿਰਾ ਦੁੱਖ ਅਤੇ ਅਫ਼ਸੋਸ ਪ੍ਰਗਟ ਕੀਤਾ। ਉਨ੍ਹਾਂ ਇਸ ਘਟਨਾ ਤੇ ਪ੍ਰਸ਼ਾਸਨ ਦੀ ਲਾਪਰਵਾਹੀ ਤੇ ਵੀ ਸਖ਼ਤ ਨਿੰਦਾ ਕੀਤੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਨੂੰ ਪੰਜ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ 10 ਲੱਖ ਰੁਪਏ ਤੱਕ ਵਧਾਉਣ ਦੀ ਮੰਗ ਕੀਤੀ ਅਤੇ ਇਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ ਨੌਕਰੀ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਸਰਬ ਸ਼ਕਤੀਮਾਨ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਮ੍ਰਿਤਕਾਂ ਦੀ ਰੂਹ ਨੂੰ ਸਰਬ ਸ਼ਕਤੀਮਾਨ ਪਰਮਾਤਮਾ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।
Total Responses : 267