ਸਿੱਖਾਂ ਲਈ ਵੱਡੀ ਖਬਰ - ਮੋਦੀ ਸਰਕਾਰ ਨੇ ਕਰਤਾਰਪੁਰ ਲਾਂਘੇ ਬਾਰੇ ਲਿਆ ਅਹਿਮ ਫੈਸਲਾ
ਨਵੀਂ ਦਿੱਲੀ, 22 ਨਵੰਬਰ 2018 - ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਦੀ ਕਾਫੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਦੇਖਦਿਆਂ ਕੇਂਦਰੀ ਕੈਬਿਨੇਟ ਦੀ ਬੈਠਕ 'ਚ ਸਿੱਖ ਸੰਗਤਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਮੋਦੀ ਸਰਕਾਰ ਡੇਰਾ ਬਾਬਾ ਨਾਨਕ ਤੋਂ ਲੈ ਕੇ ਕੌਮਾਂਤਰੀ ਸਰਹੱਦ ਤੱਕ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਰਾਏਗੀ।
ਭਾਰਤ ਸਰਕਾਰ ਵੱਲੋਂ ਪਾਕਿਸਤਾਨ ਸਰਕਾਰ ਨੂੰ ਵੀ ਅਰਜੋਈ ਕੀਤੀ ਹੈ ਕਿ ਉਹ ਵੀ ਕੌਮਾਂਤਰੀ ਸਰਹੱਦ ਤੱਕ ਲਾਂਘੇ ਦਾ ਨਿਰਮਾਣ ਕਰਾਉਣ। ਇਸ ਤੋਂ ਅਲੱਗ ਹੋਰ ਵੀ ਕਰਤਾਰਪੁਰ ਲਾਂਘੇ ਬਾਰੇ ਅਹਿਮ ਫੈਸਲੇ ਲਏ ਗਏ ਹਨ ਜਿਸ 'ਚ ਇਸ ਕੌਰੀਡੋਰ ਨੂੰ ਮਾਡਰਨ ਯੁੱਗ ਦੇ ਹਿਸਾਬ ਨਾਲ ਬਿਹਤਰੀਨ ਬਣਾਉਣ ਲਈ ਵੀ ਮਤਾ ਪਾਸ ਕੀਤਾ ਗਿਆ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਇਸ ਕੌਰੀਡੋਰ ਦਾ ਸਾਰਾ ਖਰਚਾ ਭਾਰਤ ਸਰਕਾਰ ਖੁਦ ਕਰੇਗੀ
ਸਰਕਾਰ ਵੱਲੋਂ ਲਏ ਅਹਿਮ ਫੈਸਲਿਆਂ ਦੀ ਸੂਚੀ ਹੇਠ ਦੇਖੋ :-