ਲਾਂਘੇ 'ਤੇ ਸਿਆਸਤ ਕਾਰਨ ਸਿੱਖਾਂ ਦੀ ਭਾਜਪਾ ਨਾਲ ਵਧ ਸਕਦੀ ਦੂਰੀ - ਬੀਬੀ ਕਿਰਨਜੋਤ ਕੌਰ
ਅੰਮ੍ਰਿਤਸਰ, 1 ਦਸੰਬਰ 2018 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਮਾਸਟਰ ਤਾਰਾ ਸਿੰਘ ਦੀ ਦੋਹਤਰੀ ਬੀਬੀ ਕਿਰਨਜੋਤ ਕੌਰ ਨੇ ਕਰਤਾਰਪੁਰ ਕਾਰੀਡੋਰ 'ਤੇ ਹੋ ਰਹੀ ਸਿਆਸਤ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਸਿਆਸਤਦਾਨਾਂ ਤੇ ਮੀਡੀਆ ਵੱਲੋਂ ਲਾਂਘੇ 'ਤੇ ਕੀਤੀ ਜਾ ਰਹੀ ਸਿਆਸਤ ਇੱਕ ਮੂਰਖਤਾ ਦਾ ਸੰਕੇਤ ਹੈ।
ਉਨ੍ਹਾਂ ਆਪਣੀ ਫੇਸਬੁੱਕ 'ਤੇ ਪੋਸਟ ਸ਼ੇਆਰ ਕਰਦਿਆਂ ਕਿਹਾ ਕਿ ਸਿੱਖਾਂ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਭਾਰਤ ਸਰਕਾਰ ਦੀ ਪ੍ਰਸ਼ੰਸਾ ਕੀਤੀ ਅਤੇ ਉਧਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਲਾਂਘੇ ਨੂੰ ਸ਼ਾਂਤੀ ਅਤੇ ਦੋਸਤੀ ਦੇ ਰਸਤੇ ਵਜੋਂ ਦਰਸਾਇਆ ਹੈ।
ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਭਾਜਪਾ ਅਜੇ ਵੀ ਲਾਂਘੇ 'ਤੇ ਸਿਆਸਤ ਕਰ ਰਹੀ ਹੈ ਤੇ ਜਿਸ ਕਾਰਨ ਆਉਣ ਵਾਲੇ ਸਮੇਂ 'ਚ ਸਿੱਖਾਂ ਦੀ ਭਾਜਪਾ ਤੋਂ ਹੋਰ ਦੂਰੀ ਵਧ ਸਕਦੀ ਹੈ।