ਥਾਣਾ ਪੁਰਾਣਾ ਸ਼ਾਲਾ ਤੋਂ ਮੁਅੱਤਲ ਹੋਏ ਐਸਐਚਓ ਰਾਮ ਸਿੰਘ
ਲੋਕੇਸ਼ ਰਿਸ਼ੀ
ਗੁਰਦਾਸਪੁਰ, 07ਅਪ੍ਰੈਲ 2019: ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਵਿਖੇ ਸ਼ਿਵਸੈਨਾ ਬਾਲ ਠਾਕਰੇ ਦੇ ਆਗੂ ਅਜੇ ਕੁਮਾਰ ਠਾਕੁਰ ਦੇ ਕਤਲ ਮਾਮਲੇ 'ਚ ਥਾਣਾ ਪੁਰਾਣਾ ਸ਼ਾਲਾ ਦੇ ਐਸਐਚਓ ਰਾਮ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਬੀਤੇ ਸ਼ੁੱਕਰਵਾਰ ਨੂੰ ਵਾਪਰੀ ਇਸ ਘਟਨਾ ਤੋਂ ਬਾਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਤੇ ਲਾਪਰਵਾਹੀ ਵਰਤਣ ਦੇ ਦੋਸ਼ ਲਾਉਂਦਿਆਂ ਥਾਣਾ ਮੁਖੀ ਨੂੰ ਮੁਅੱਤਲ ਕਰਨ ਦੀ ਮੰਗ ਕਰਦਿਆਂ ਐਲਾਨ ਕੀਤਾ ਸੀ। ਕਿ ਜਦੋਂ ਤੱਕ ਲਾਪਰਵਾਹੀ ਵਰਤਣ ਵਾਲੇ ਥਾਣਾ ਮੁਖੀ ਨੂੰ ਮੁਅੱਤਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਹਾਲਾਂ ਕਿ ਸ਼ਨੀਵਾਰ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉੱਜਵਲ ਅਤੇ ਐਸਐਸਪੀ ਸਵਰਨਦੀਪ ਸਿੰਘ ਨੇ ਪਰਿਵਾਰਿਕ ਮੈਂਬਰਾਂ ਨੂੰ ਸਮਝਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਅਖੀਰ ਅੱਜ ਪੁਲਿਸ ਦੇ ਆਲਾ ਅਧਿਕਾਰੀਆਂ ਵੱਲੋਂ ਥਾਣਾ ਮੁਖੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇੱਥੇ ਦੱਸਣ ਯੋਗ ਹੈ ਕਿ ਸ਼ੁੱਕਰਵਾਰ ਰਾਤ ਕਰੀਬ ਸਾਢੇ ਅੱਠ ਵਜੇ 4 ਲੋਕਾਂ ਵੱਲੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਉਪ ਪ੍ਰਧਾਨ ਅਜੇ ਠਾਕੁਰ ਨੂੰ ਗੋਲੀ ਮਾਰ ਕੇ ਮੌਤ ਦੇ ਘਟਨਾ ਉਤਾਰ ਦਿੱਤਾ ਗਿਆ ਸੀ। ਘਟਨਾ ਤੋਂ ਬਾਦ ਮਿਰਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਤੇ ਦੋਸ਼ ਲਾਏ ਸਨ। ਕਿ ਉਨ੍ਹਾਂ ਨੂੰ ਪਿਛਲੇ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ ਅਤੇ 6 ਦਿਨ ਪਹਿਲਾਂ ਹੀ ਇਸ ਦੀ ਸ਼ਿਕਾਇਤ ਥਾਣਾ ਪੁਰਾਣਾ ਸ਼ਾਲਾ ਵਿਖੇ ਕੀਤੀ ਗਈ ਸੀ। ਪਰ ਥਾਣਾ ਇੰਚਾਰਜ ਨੇ ਉਨ੍ਹਾਂ ਦੀ ਸ਼ਿਕਾਇਤ ਨੂੰ ਅਣਗੌਲਿਆ ਕਰਦਿਆਂ ਦੋਸ਼ੀਆਂ ਖ਼ਿਲਾਫ਼ ਕੋਈ ਕਰਵਾਈ ਨਹੀਂ ਕੀਤੀ। ਹਾਲਾਂ ਕਿ ਐਸਐਸਪੀ ਗੁਰਦਾਸਪੁਰ ਸਵਰਨਦੀਪ ਸਿੰਘ ਨੇ ਇਸ ਸਬੰਧੀ ਕੋਈ ਸ਼ਿਕਾਇਤ ਨਾ ਮਿਲਣ ਦੀ ਗੱਲ ਕਹੀ ਸੀ। ਇਸ ਦੇ ਨਾਲ ਹੀ ਪੁਲਿਸ ਨੇ ਇਸ ਕਤਲ ਮਾਮਲੇ ਵਿੱਚ 5 ਮੁਲਜ਼ਮਾਂ ਦੀ ਸ਼ਨਾਖ਼ਤ ਕੀਤੇ ਜਾਣ ਦੀ ਗੱਲ ਕਹੀਦੀਆਂ ਜਲਦ ਹੀ ਮੁਲਜ਼ਮਾਂ ਨੂੰ ਗਿਰਫਤਾਰ ਕਰਨ ਦੀ ਗੱਲ ਕਹੀ ਸੀ। ਉੱਥੇ ਦੂਜੇ ਪਾਸੇ ਮਿਰਤਕ ਦਾ ਪਰਿਵਾਰ ਬਾਰ ਬਾਰ ਸ਼ਿਕਾਇਤ ਦਿੱਤੇ ਜਾਣ ਦੀ ਗੱਲ ਕਹਿੰਦਿਆਂ। ਥਾਣਾ ਮੁਖੀ ਨੂੰ ਮੁਅੱਤਲ ਕੀਤੇ ਜਾਣ ਦੀ ਮੰਗ ਕਰ ਰਿਹਾ ਸੀ। ਪਰ ਅੱਜ ਥਾਣਾ ਪੁਰਾਣਾ ਸ਼ਾਲਾ ਮੁਖੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।