← ਪਿਛੇ ਪਰਤੋ
ਚੰਡੀਗੜ, 11 ਅਪ੍ਰੈਲ 2019: ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ 'ਚ ਸੱਜ਼ਾ ਕੱਟ ਰਹੇ ਦੋਸ਼ੀਆਂ ਨੂੰ ਪੈਰੋਲ ਦੇਣ 'ਤੇ ਰੋਕ ਲਗਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਦਫਤਰ ਮੁੱਖ ਚੋਣ ਅਫਸਰ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿਸੇ ਸਜਾ ਕੱਟ ਰਹੇ ਦੋਸ਼ੀ ਨੂੰ ਪੈਰੋਲ ਦੇਣਾ ਵੀ ਆਦਰਸ਼ ਚੋਣ ਜ਼ਾਬਤੇ ਅਧੀਨ ਆਉਂਦਾ ਹੈ । ਜੇਕਰ ਰਾਜ ਸਰਕਾਰ ਨੂੰ ਇਹ ਮਹਿਸੂਸ ਹੁੰਦਾ ਹੈ ਕਿ ਕਿਸੇ ਦੋਸ਼ੀ ਨੂੰ ਨਾ ਟਾਲੇ ਜਾਣ ਵਾਲੇ ਹਾਲਾਤਾਂ ਵਿੱਚ ਪੈਰੋਲ ਦੇਣਾ ਅਤਿ ਜ਼ਰੂਰੀ ਹੈ ਤਾਂ ਰਾਜ ਸਰਕਾਰ ਨੂੰ ਪੈਰੋਲ ਦੇਣ ਤੋਂ ਪਹਿਲਾਂ ਸੂਬੇ ਦੇ ਮੁੱਖ ਚੋਣ ਅਫਸਰ ਤੋਂ ਸੁਝਾਅ ਲਵੇਗੀ। ਬੁਲਾਰੇ ਨੇ ਦੱਸਿਆ ਕਿ ਪੈਰੋਲ ਸਿਰਫ ਅਤਿ ਜ਼ਰੂਰੀ ਹੰਗਾਮੀ ਹਾਲਾਤਾਂ ਵਿੱਚ ਹੀ ਦਿੱਤੀ ਜਾਣੀ ਹੈ ਅਤੇ ਇਹ ਵੀ ਯਕੀਨੀ ਬਣਾਇਆ ਜਾਣਾ ਹੈ ਕਿ ਪੈਰੋਲ 'ਤੇ ਗਿਆ ਵਿਅਕਤੀ ਚੋਣਾਂ ਸਬੰਧੀ ਕਿਸੇ ਵੀ ਗਤੀਵਿਧੀ 'ਚ ਸ਼ਾਮਿਲ ਨਾ ਹੋਵੇ। ਨਸ਼ਿਆਂ ਦੇ ਮਾਮਲਿਆਂ 'ਚ ਸਜਾ ਕੱਟ ਰਹੇ ਦੋਸ਼ੀਆਂ ਨੂੰ ਪੈਰੋਲ ਦੇਣ 'ਤੇ ਸਖਤ ਮਨਾਹੀ ਹੈ ਜੇਕਰ ਕਿਸੇ ਦੋਸ਼ੀ ਨੂੰ ਨਾ ਟਾਲੇ ਜਾਣ ਵਾਲੇ ਹਾਲਾਤਾਂ ਵਿੱਚ ਪੈਰੋਲ ਦੇਣਾ ਅਤਿ ਜ਼ਰੂਰੀ ਹੈ ਤਾਂ ਪੁਲਿਸ ਅਤੇ ਨਸ਼ਾ ਰੋਕੂ ਕਾਨੂੰਨ ਲਾਗੂ ਕਰਨ ਵਾਲੀ ਸੰਸਥਾਵਾਂ ਜਿਨ•ਾਂ ਵਿੱਚੋਂ ਨਾਰਕੋਟਿਕਸ ਕੰਟਰੋਲ ਬਿਉਰੋ ਦੇ ਜੋਨਲ ਯੂਨਿਟ ਨੂੰ ਅਗੇਤੀ ਸੂਚਨਾ ਦੇਣੀ ਲਾਜ਼ਮੀ ਹੈ ਤਾਂ ਜੋ ਪੈਰੋਲ 'ਤੇ ਜਾ ਰਹੇ ਵਿਅਕਤੀ ਦੀ ਗਤੀਵਿਧੀਆਂ 'ਤੇ ਨਜਰ ਰਖੀ ਜਾ ਸਕੇ। ਜੇਕਰ ਪੈਰੋਲ 'ਤੇ ਗਿਆ ਵਿਅਕਤੀ ਕਿਸੇ ਵੀ ਤਰ•ਾਂ ਦੀ ਮਨਾਹੀ ਵਾਲੀ ਗਤੀਵਿਧੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸਦੀ ਪੈਰੋਲ ਤੁਰੰਤ ਰੱਦ ਕਰ ਦਿੱਤੀ ਜਾਵੇਗੀ। ਜੇਕਰ ਕਿਸੇ ਨਸ਼ਿਆਂ ਦੇ ਮਾਮਲਿਆਂ ਵਿੱਚ ਦੋਸ਼ੀ ਸਜਾ ਕੱਟ ਰਹੇ ਵਿਅਕਤੀ ਨੂੰ ਪੈਰੋਲ ਮਿਲਦੀ ਹੈ ਤਾਂ ਜਿਸ ਜ਼ਿਲ•ੇ ਦਾ ਉਹ ਵਸਨੀਕ ਹੈ ਉਸ ਜ਼ਿਲ•ੇ ਦਾ ਜ਼ਿਲ•ਾਂ ਚੋਣਕਾਰ ਅਫਸਰ ਆਪਣੇ ਲੋਕ ਸਭਾ ਹਲਕੇ ਦੇ ਅਬਜ਼ਰਵਰ ਨੂੰ ਸੂਚਨਾ ਦੇਵੇਗਾ। ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਮਾਮਲੇ ਵਿੱਚ ਸਜ਼ਾ ਕੱਟ ਰਹੇ ਦੋਸ਼ੀ ਨੂੰ ਪੈਰੋਲ ਦੇਣ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਇਨ•ਾਂ ਹਦਾਇਤਾ ਅਨੁਸਾਰ ਕਿਸੇ ਵੀ ਮਾਮਲਿਆਂ 'ਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਸਿਰਫ ਅਤਿ ਜ਼ਰੂਰੀ ਹੰਗਾਮੀ ਹਾਲਾਤਾਂ ਜਿਵੇਂ ਕਿ ਉਸਦੇ ਪਰਿਵਾਰ ਦੇ ਕਿਸੇ ਮੈਂਬਰ ਦੀ ਮੌਤ, ਦੋਸ਼ੀ ਦੇ ਵਿਆਹ ਜਾਂ ਕਿਸੇ ਹੋਰ ਪਰਿਵਾਰਕ ਮੈਂਬਰ ਦੇ ਵਿਆਹ ਦੇ ਹਾਲਾਤ ਵਿੱਚ ਹੀ ਦਿੱਤੀ ਜਾਣੀ ਹੈ ਜੇਕਰ ਕਿਸੇ ਦੋਸ਼ੀ ਨੂੰ ਨਾ ਟਾਲੇ ਜਾਣ ਵਾਲੇ ਹਾਲਾਤਾਂ ਵਿੱਚ ਪੈਰੋਲ ਦੇਣਾ ਅਤਿ ਜ਼ਰੂਰੀ ਹੈ ਤਾਂ ਰਾਜ ਸਰਕਾਰ ਨੂੰ ਪੈਰੋਲ ਦੇਣ ਤੋਂ ਪਹਿਲਾਂ ਸੂਬੇ ਦੇ ਮੁੱਖ ਚੋਣ ਅਫਸਰ ਤੋਂ ਸੁਝਾਅ ਲਵੇਗੀ। ਆਦਰਸ਼ ਚੋਣ ਜ਼ਾਬਤੇ ਦੌਰਾਨ ਪੈਰੋਲ ਘੱਟ ਤੋਂ ਘੱਟ ਸਮੇਂ ਲਈ ਦਿੱਤੀ ਜਾਣੀ ਹੈ। ਪੈਰੋਲ 'ਤੇ ਜਾ ਰਹੇ ਵਿਅਕਤੀ ਦੀ ਗਤੀਵਿਧੀਆਂ 'ਤੇ ਸਖਤ ਨਜਰ ਰਖੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਕਿਸੇ ਤਰ•ਾਂ ਦੀ ਚੋਣਾਂ ਨਾਲ ਸਬੰਧਤ ਗਤੀਵਿਧੀਆਂ 'ਚ ਸ਼ਾਮਲ ਨਾ ਹੋਵੇ। ਜੇਕਰ ਪੈਰੋਲ 'ਤੇ ਗਿਆ ਵਿਅਕਤੀ ਕਿਸੇ ਵੀ ਤਰ•ਾਂ ਦੀ ਮਨਾਹੀ ਵਾਲੀ ਗਤੀਵਿਧੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸਦੀ ਪੈਰੋਲ ਤੁਰੰਤ ਰੱਦ ਕਰ ਦਿੱਤੀ ਜਾਵੇਗੀ। ਜੇਕਰ ਕਿਸੇ ਦੋਸ਼ੀ ਨੂੰ ਪੈਰੋਲ ਮਿਲਦੀ ਹੈ ਤਾਂ ਜਿਸ ਜ਼ਿਲ•ੇ ਦਾ ਉਹ ਵਸਨੀਕ ਹੈ ਉਸ ਜ਼ਿਲ•ੇ ਦਾ ਜ਼ਿਲ•ਾਂ ਚੋਣਕਾਰ ਅਫਸਰ ਆਪਣੇ ਲੋਕ ਸਭਾ ਹਲਕੇ ਦੇ ਅਬਜ਼ਰਵਰ ਨੂੰ ਸੂਚਨਾ ਦੇਵੇਗਾ।
Total Responses : 267