ਹੁਸ਼ਿਆਰਪੁਰ, 23 ਅਪ੍ਰੈਲ 2019 - ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਖਰਚਾ ਅਬਜ਼ਰਵਰ ਸ਼੍ਰੀ ਅਨਿਲ ਕੁਮਾਰ ਲੁਬਾਣਾ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਭਰਨ ਉਪਰੰਤ ਸਬੰਧਤ ਉਮੀਦਵਾਰ ਦਾ ਚੋਣ ਖਰਚਾ ਉਸਦੇ ਖਾਤੇ ਵਿੱਚ ਜੋੜਿਆ ਜਾਵੇਗਾ। ਉਹ ਅੱਜ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਖਰਚਾ ਅਬਜ਼ਰਵਰਾਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ਼੍ਰੀ ਜੇ. ਏਲਨਚੇਲੀਅਨ ਤੋਂ ਇਲਾਵਾ ਹੁਸ਼ਿਆਰਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਏ.ਆਰ.ਓਜ਼ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।
ਖਰਚਾ ਅਬਜ਼ਰਵਰ ਸ਼੍ਰੀ ਲੁਬਾਣਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ, ਇਸ ਲਈ ਹੋਰ ਗੰਭੀਰਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਜਾਵੇ। ਉਨ•ਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਤਾਂ ਤੁਰੰਤ ਉਨ•ਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਚੋਣ ਖਰਚੇ ਦਾ ਹਿਸਾਬ-ਕਿਤਾਬ ਰੱਖਣਾ ਯਕੀਨੀ ਬਣਾਇਆ ਜਾਵੇ। ਉਨ•ਾਂ ਕਿਹਾ ਕਿ ਜਿਥੇ ਨਾਮਜ਼ਦਗੀ ਤੋਂ ਪਹਿਲਾਂ ਚੋਣ ਖਰਚਾ ਸਬੰਧਤ ਪਾਰਟੀ ਦੇ ਖਾਤੇ ਵਿੱਚ ਜੁੜੇਗਾ, ਉਥੇ ਨਾਮਜ਼ਦਗੀ ਦਾਖਲ ਕਰਨ ਉਪਰੰਤ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਜੋੜਿਆ ਜਾਵੇਗਾ। ਉਨ•ਾਂ ਕਿਹਾ ਕਿ ਉਮੀਦਵਾਰਾਂ ਦੇ ਖ਼ਰਚੇ ਲਈ ਇੱਕ ਵੱਖਰਾ ਖਾਤਾ ਖੁਲ•ਵਾਇਆ ਜਾਵੇਗਾ। ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕ ਦੇ ਦੌਰੇ, ਚੋਣ ਮੀਟਿੰਗਾਂ, ਰੈਲੀਆਂ, ਰੋਡ ਸ਼ੋਅ ਆਦਿ 'ਤੇ ਸਟੈਟਿਕ ਸਰਵੈਲੈਂਸ ਅਤੇ ਉਡਣ ਦਸਤਿਆਂ ਦੀਆਂ ਟੀਮਾਂ ਰਾਹੀਂ ਨਜ਼ਰ ਰੱਖੀ ਜਾਵੇਗੀ ਅਤੇ ਸਾਰਾ ਖ਼ਰਚਾ ਸ਼ੈਡੋ ਰਜਿਸਟਰ 'ਚ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਵਲੋਂ ਪੇਡ ਨਿਊਜ਼ ਅਤੇ ਇਸ਼ਤਿਹਾਰਾਂ ਦਾ ਖਰਚਾ ਬੁੱਕ ਕੀਤਾ ਜਾਵੇਗਾ।
ਜ਼ਿਲ•ਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ, ਇਸ ਲਈ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਹੋਰ ਵੱਖ-ਵੱਖ ਟੀਮਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨੀ ਯਕੀਨੀ ਬਣਾਉਣ। ਉਨ•ਾਂ ਟੀਮਾਂ ਨੂੰ ਆਪਸੀ ਤਾਲਮੇਲ ਨਾਲ ਲੋਕ ਸਭਾ ਚੋਣਾਂ ਦੀ ਸਮੁੱਚੀ ਪ੍ਰਕ੍ਰਿਆ ਪੂਰੇ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ•ਨ ਦੀ ਹਦਾਇਤ ਕਰਦਿਆਂ ਕਿਹਾ ਕਿ ਉਮੀਦਵਾਰਾਂ ਦੇ ਚੋਣ ਲੜਨ ਲਈ ਨਿਰਧਾਰਤ ਖ਼ਰਚੇ 'ਤੇ ਪੂਰੀ ਨਿਗਰਾਨੀ ਰੱਖੀ ਜਾਵੇ। ਉਨ•ਾਂ ਕਿਹਾ ਕਿ ਸਹਾਇਕ ਰਿਟਰਨਿੰਗ ਅਫ਼ਸਰ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਦੀ ਚੋਣ ਕਰਨ ਤੋਂ ਇਲਾਵਾ ਗਿਣਤੀ ਕੇਂਦਰਾਂ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ। ਉਨ•ਾਂ ਜਿਥੇ ਜ਼ਿਲ•ਾ ਪੁਲਿਸ ਨੂੰ ਨਸ਼ਿਆਂ ਖਿਲਾਫ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਿਹਾ, ਉਥੇ ਆਬਕਾਰੀ ਅਤੇ ਕਰ ਵਿਭਾਗ ਨੂੰ ਵੀ ਨਜਾਇਜ਼ ਸ਼ਰਾਬ ਫੜਨ ਸਬੰਧੀ ਗਤੀਵਿਧੀਆਂ ਹੋਰ ਤੇਜ਼ ਕਰਨ ਲਈ ਕਿਹਾ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜੇਕਰ ਕੋਈ ਨਗ਼ਦੀ ਅਤੇ ਸ਼ਰਾਬ ਆਦਿ ਫੜੀ ਜਾਂਦੀ ਹੈ ਤਾਂ ਟੀਮਾਂ ਤੁਰੰਤ ਆਪਣੇ ਸਬੰਧਤ ਏ.ਆਰ.ਓ ਨੂੰ ਰਿਪੋਰਟ ਕਰਨਗੀਆਂ ਤੇ ਨਗ਼ਦੀ ਫੜੇ ਜਾਣ ਦੀ ਸੂਰਤ 'ਚ ਆਮਦਨ ਕਰ ਵਿਭਾਗ ਇਸ ਦੀ ਜਾਂਚ ਕਰੇਗਾ। ਇਸ ਤੋਂ ਬਿਨ•ਾਂ ਏ.ਈ.ਓਜ ਵੱਲੋਂ ਫੀਲਡ 'ਚ ਜਾ ਕੇ ਉਮੀਦਵਾਰਾਂ ਦੇ ਪ੍ਰਚਾਰ ਲਈ ਵਰਤੀ ਜਾ ਰਹੀ ਸਮੱਗਰੀ 'ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ ਤੇ ਸਬੂਤ ਫੋਲਡਰ 'ਚ ਸਾਰੀ ਸਮੱਗਰੀ ਇਕੱਤਰ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਟੀਮਾਂ ਵਲੋਂ ਨਿਯਮਾਂ ਮੁਤਾਬਕ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਬੇਵਜ•ਾ ਕਿਸੇ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਐਸ.ਐਸ.ਪੀ ਸ਼੍ਰੀ ਜੇ. ਏਲਨਚੇਲੀਅਨ ਨੇ ਮੀਟਿੰਗ ਦੌਰਾਨ ਜਿਥੇ ਹੁਣ ਤੱਕ ਫੜੇ ਨਸ਼ੀਲੇ ਪਦਾਰਥਾਂ ਬਾਰੇ ਜਾਣਕਾਰੀ ਦਿੱਤੀ, ਉਥੇ ਇਹ ਮੁਹਿੰਮ ਹੋਰ ਤੇਜ਼ ਕਰਨ ਦਾ ਭਰੋਸਾ ਵੀ ਦੁਆਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਵਧੀਕ ਜ਼ਿਲ•ਾ ਚੋਣ ਅਫ਼ਸਰ ਤੋਂ ਇਲਾਵਾ 9 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰ, ਐਸ.ਪੀਜ਼ ਅਤੇ ਡੀ.ਐਸ.ਪੀਜ਼ ਹਾਜ਼ਰ ਸਨ।
ਮੀਟਿੰਗ ਉਪਰੰਤ ਖਰਚਾ ਅਬਜ਼ਰਵਰ ਸ਼੍ਰੀ ਅਨਿਲ ਕੁਮਾਰ ਲੁਬਾਣਾ ਅਤੇ ਜ਼ਿਲ•ਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਸਵੀਪ ਤਹਿਤ ਵੋਟਰ ਜਾਗਰੂਕਤਾ ਫੈਲਾਉਣ ਲਈ ਕੇਂਦਰੀ ਜੇਲ• ਚੌਕ, ਹੁਸ਼ਿਆਰਪੁਰ ਵਿਖੇ ਕਰੀਬ ਡੇਢ ਸੌ ਫੁੱਟ ਉਚਾ ਗੁਬਾਰਾ ਲਹਿਰਾਇਆ ਗਿਆ, ਜੋ ਰਾਹਗੀਰਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਇਹ ਗੁਬਾਰਾ ਐਸ.ਡੀ.ਐਮ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਹੁਸ਼ਿਆਰਪੁਰ ਸ਼੍ਰੀ ਅਮਿਤ ਸਰੀਨ ਦੀ ਪਹਿਲ ਕਦਮੀ ਸਦਕਾ ਸਵੀਪ ਤਹਿਤ ਕੀਤੀ ਗਈ ਇਹ ਨਿਵੇਕਲੀ ਪਹਿਲ ਹੈ, ਜਿਸਦੀ ਖਰਚਾ ਅਬਜ਼ਰਵਰ ਅਤੇ ਜ਼ਿਲ•ਾ ਚੋਣ ਅਫ਼ਸਰ ਨੇ ਭਰਪੂਰ ਸ਼ਲਾਘਾ ਕੀਤੀ।