ਅੱਠ ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਵਾਪਸ ਲਏ ਗਏ
ਚੰਡੀਗੜ੍ਹ, 1 ਮਈ : ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਪਹਿਲੇ ਦਿਨ ਅੱਜ ਅੱਠ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਕੁੱਲ 385 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਇਰ ਕੀਤੇ ਗਏ ਸਨ। ਨਾਮਜ਼ਦਗੀ ਪੱਤਰ ਦੀ ਪੜਤਾਲ ਦੌਰਾਨ 297 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ ਜਦਕਿ ਇਕ ਨਾਮਜ਼ਦਗੀ ਪੱਤਰ ਦੀ ਪੜਤਾਲ ਦਾ ਕੰਮ ਪੈਂਡਿੰਗ ਰੱਖਿਆ ਗਿਆ ਹੈ।
ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 15 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 30 ਉਮੀਦਵਾਰ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਤੋਂ ਅੱਜ 02 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਜਿਸ ਤੋਂ ਬਾਅਦ 19 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 04-ਜਲੰਧਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 19 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 08 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 26 ਉਮੀਦਵਾਰ ਮੈਦਾਨ ਵਿੱਚ ਹਨ।
ਲੋਕ ਸਭਾ ਹਲਕਾ 07-ਲੁਧਿਆਣਾ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 23 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 08-ਫਤਿਹਗੜ• ਸਾਹਿਬ (ਐਸ.ਸੀ) ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 21 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 09-ਫਰੀਦਕੋਟ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 22 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 10-ਫਿਰੋਜ਼ਪੁਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 22 ਉਮੀਦਵਾਰ ਮੈਦਾਨ ਵਿੱਚ ਹਨ।
ਲੋਕ ਸਭਾ ਹਲਕਾ 11-ਬਠਿੰਡਾ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 30 ਉਮੀਦਵਾਰ ਮੈਦਾਨ ਵਿੱਚ ਹਨ।ਲੋਕ ਸਭਾ ਹਲਕਾ 12-ਸੰਗਰੂਰ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 26 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਲੋਕ ਸਭਾ ਹਲਕਾ 13-ਪਟਿਆਲਾ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 28 ਉਮੀਦਵਾਰ ਮੈਦਾਨ ਵਿੱਚ ਹਨ।
ਡਾ. ਰਾਜੂ ਨੇ ਦੱਸਿਆ ਕਿ ਅੱਜ ਕੁੱਲ 289 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 2 ਮਈ 2019 ਹੈ।