ਵਿਧਾਇਕ ਬੈਂਸ ਨੂੰ ਸਨਮਾਨਤ ਕਰਦੇ ਹੋਏ ਪਿੰਡ ਵਾਸੀ।
ਲੁਧਿਆਣਾ, 14 ਮਈ 2019: ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਸਾਂਝੇ ਉਮੀਦਵਾਰ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਵੰਗਾਰਦਿਆਂ ਕਿਹਾ ਹੈ ਕਿ 23 ਮਈ ਨੂੰ ਵੋਟਾਂ ਦੀ ਗਿਣਤੀ ਹੁੰਦੇ ਸਾਰ ਹੀ ਦੋਨੋਂ ਰਿਵਾਇਤੀ ਪਾਰਟੀਆਂ ਦੇ ਆਗੂਆਂ ਦੇ ਭੁਲੇਖੇ ਦੂਰ ਹੋ ਜਾਣਗੇ, ਕਿਉਂਕਿ ਅਕਾਲੀ ਦਲ ਦੇ ਉਮੀਦਵਾਰ ਦੀ ਜਮਾਨਤ ਜਬਤ ਹੋ ਜਾਵੇਗੀ ਅਤੇ ਕਾਂਗਰਸੀ ਉਮੀਦਵਾਰ ਦੀ ਕਰੀਬ ਇੱਕ ਲੱਖ ਵੋਟਾਂ ਨਾਲ ਹਾਰ ਹੋਵੇਗੀ। ਵਿਧਾਇਕ ਬੈਂਸ ਅੱਜ ਬਾਰਨਹਾੜਾ ਤੇ ਹੋਰਨਾਂ ਪਿੰਡਾਂ ਵਿੱਚ ਚੌਣ ਮੀਟਿਗਾਂ ਕਰ ਰਹੇ ਸਨ।
ਇਸ ਦੌਰਾਨ ਵਿਧਾਇਕ ਬੈਂਸ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਪਾਰਟੀ ਵਲੋਂ ਆਪਸ ਵਿੱਚ ਸਮਝੌਤਾ ਕਰ ਲਿਆ ਗਿਆ ਹੈ ਅਤੇ ਇਹੋ ਕਾਰਣ ਹੈ ਕਿ ਅੱਜ ਵੀ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ ਜਦੋਂ ਕਿ ਕਾਂਗਰਸ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚ ਇੱਕ ਵੀ ਪੂਰਾ ਨਹੀਂ ਕੀਤਾ ਗਿਆ ਅਤੇ ਦੋਨੋਂ ਰਿਵਾਈਤੀ ਪਾਰਟੀਆਂ ਦੇ ਆਗੂ ਹੁਣ ਵੀ ਝੂਠੇ ਲਾਰੇ ਲਗਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ, ਜਿਸ ਸਬੰਧੀ ਸੂਬੇ ਦੇ ਲੋਕ ਭਲੀ ਭਾਂਤੀ ਜਾਣ ਚੁੱਕੇ ਹਨ ਅਤੇ ਚੋਣਾਂ ਦੌਰਾਨ ਦੋਨੋਂ ਪਾਰਟੀਆਂ ਨੂੰ ਪੰਜਾਬ ਵਾਸੀ ਮੂੰਹ ਨਹੀਂ ਲਗਾਉਣਗੇ। ਇਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਬੈਂਸ ਨੂੰ ਲੱਡੂਆਂ ਨਾਲ ਤੋਲਿਆ ਅਤੇ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ। ਇਸ ਮੌਕੇ ਤੇ ਪ੍ਰਧਾਨ ਬਲਦੇਵ ਸਿੰਘ, ਜਸਪਾਲ ਸਿੰਘ, ਬਿੱਲੂ ਬਾਬਾ, ਬਾਬਾ ਗੁਰਮੁਖ ਸਿੰਘ, ਪਰਮਿੰਦਰ ਸਿੰਘ ਸੰਧੂ, ਨਰਿੰਦਰ ਪਾਲ ਮਾਸਟਰ, ਦਲੀਪ ਸਿੰਘ, ਹਰਵਿੰਦਰ ਸਿੰਘ ਨਿੱਕਾ, ਸੁਦਰਸ਼ਨ ਚੌਹਾਨ, ਹਰਜੀਤ ਸਿੰਘ ਜੋਤੀ, ਮਨਪ੍ਰੀਤ ਸਿੰਘ ਗਿੱਲ,ਕੁਲਦੀਪ ਸਿੰਘ ਤਲਵਾੜਾ, ਜਗਪਾਲ ਸਿੰਘ ਪੰਧੇਰ, ਕੁਲਦੀਪ ਸਿੰਘ ਬਿੱਟੂ, ਅਜੀਤ ਸਿੰਘ ਸਿੱਧੂ, ਜੀਵਨ ਸਿੰਘ ਕਲੇਰ ਤੇ ਹੋਰ ਸ਼ਾਮਲ ਸਨ।