← ਪਿਛੇ ਪਰਤੋ
ਜੀ ਐੱਸ ਪੰਨੂ ਪਟਿਆਲਾ, 18 ਮਈ 2019: ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਨੇ ਅੱਜ ਇੱਥੇ ਘਰ-ਘਰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਟਿਆਲਾ ਹਲਕੇ ਦੇ ਸਮੂਹ ਵੋਟਰ ਅਜਿਹੇ ਉਮੀਦਵਾਰ ਨੂੰ ਹੀ ਵੋਟਾਂ ਪਾ ਕੇ ਲੋਕ ਸਭਾ ਵਿੱਚ ਭੇਜਣ ਜਿਹੜਾ ਕਿ ਪਟਿਆਲਾ ਹਲਕੇ ਦਾ ਸਰਬਪੱਖੀ ਵਿਕਾਸ ਕਰ ਸਕੇ ਅਤੇ ਵੱਡੀਆਂ ਉਦਯੋਗਿਕ ਇਕਾਈਆਂ ਲਿਆ ਕੇ ਵੱਧ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਸਮਰੱਥ ਹੋਵੇ। ਪ੍ਰਨੀਤ ਕੌਰ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕੀ ਉਹ 19 ਮਈ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਲੋਕ ਸਭਾ ਚੋਣ ਲਈ ਪੈਣ ਵਾਲੀਆਂ ਵੋਟਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ। ਉਨ੍ਹਾਂ ਆਖਿਆ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੈ ਜਿੱਥੇ ਸੰਵਿਧਾਨ ਨੇ ਹਰੇਕ ਨਾਗਰਿਕ ਨੂੰ ਆਪਣੀ ਇੱਛਾ ਅਨੁਸਾਰ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਆਪਣੀ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਦੇਸ਼ ਦੇ ਹਰੇਕ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕ ਕੋਲ ਅਜਿਹੀ ਸਭ ਤੋਂ ਵੱਡੀ ਸ਼ਕਤੀ ਹੈ, ਜਿਸ ਦਾ ਸਹੀ ਇਸਤੇਮਾਲ ਕਰਕੇ ਵੋਟਰ ਆਪਣੀ ਮਨ ਪਸੰਦ ਦੀ ਸਰਕਾਰ ਬਣਾ ਸਕਦਾ ਹੈ। ਉਨ੍ਹਾਂ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਵੋਟ ਪਾਉਣ ਵਾਸਤੇ ਉਹ ਆਪਣੇ ਘਰਾਂ ਤੋਂ ਪੋਲਿੰਗ ਬੂਥ ਤੱਕ ਜ਼ਰੂਰ ਪੁੱਜਣ ਕਿਉਂਕਿ ਉਹ ਆਪਣੀ ਸੁਵਿਧਾ ਅਨੁਸਾਰ ਕਿਸੇ ਵੀ ਸਮੇਂ ਆ ਕੇ ਆਪਣੀ ਵੋਟ ਪਾ ਸਕਦੇ ਹਨ। ਇਸ ਲਈ ਆਪਣੇ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕੀਤਾ ਜਾਵੇ।
Total Responses : 267