← ਪਿਛੇ ਪਰਤੋ
ਨਵਾਂਸ਼ਹਿਰ, 18 ਅਗਸਤ 2019 - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ ਸਰਕਾਰੀ/ਨਿੱਜੀ ਵਿੱਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਅੱਜ ਦੇਰ ਸ਼ਾਮ ਜਾਰੀ ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ ਜਿਨ੍ਹਾਂ ’ਚ ਰਾਹਤ ਕੇਂਦਰ ਬਣਾਏ ਗਏ ਹਨ, ਨੂੰ ਛੱਡ ਕੇ ਬਾਕੀ ਸਾਰੇ ਸਕੂਲਾਂ/ਕਾਲਜਾਂ ਤੇ ਵਿਦਿਅਕ ਅਦਾਰਿਆਂ ’ਚ ਲਾਗੂ ਹੋਣਗੇ। ਜਿਨ੍ਹਾਂ ਥਾਂਵਾਂ ’ਤੇ ਰਾਹਤ ਕੇਂਦਰ ਬਣਾਏ ਗਏ ਹਨ, ਉਨ੍ਹਾਂ ਦੇ ਸਕੂਲ/ਵਿਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਇਹ ਛੁੱਟੀ ਨਹੀਂ ਹੋਵੇਗੀ।
Total Responses : 267