ਫਾਈਲ ਫੋਟੋ
ਚੰਡੀਗੜ੍ਹ, 20 ਅਗਸਤ 2019 - ਪਿਛਲੇ ਕਈ ਦਿਨਾਂ ਤੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਫ਼ਲੱਡ ਗੇਟ ਖੋਲ੍ਹੇ ਜਾਣ ਕਾਰਨ ਜਿਥੇ ਪੰਜਾਬ, ਬਾਰਤ ਦੇ ਕਈ ਜ਼ਿਲ੍ਹਿਆਂ 'ਚ ਹੜ੍ਹ ਆ ਗਏ ਉਥੇ ਹੀ ਹੁਣ ਭਾਰਤ ਦੇ ਗਵਾਂਢੀ ਮੁਲਕ ਪਾਕਿਸਤਾਨ 'ਚ ਵੀ ਹੜ੍ਹਾਂ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਤਲੁਜ ਦੇ ਪਾਣੀ ਨਾਲ ਪਾਕਿਸਤਾਨੀ ਸ਼ਹਿਰ ਕਸੂਰ ਨੂੰ ਵੀ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਹੈ।
ਭਾਖੜਾ ਮੈਨੇਜਮੈਂਟ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਛੱਡਿਆ ਗਿਆ ਡੇਢ ਤੋਂ ਦੋ ਲੱਖ ਕਿਊਸਿਕ ਪਾਣੀ ਅੱਜ ਸਵੇਰੇ 11 ਕੁ ਵਜੇ ਸਰਹੱਦੀ ਪਿੰਡ ਗੰਡਾ ਸਿੰਘ ਵਾਲਾ ਪੁੱਜ ਗਿਆ ਸੀ। ਕਸੂਰ ਸ਼ਹਿਰ ਲਾਗਲੇ 524 ਪਿੰਡਾਂ ਨੂੰ ਪਹਿਲਾਂ ਹੀ ਚੌਕਸ ਕੀਤਾ ਜਾ ਚੁੱਕਾ ਹੈ।
ਪਾਕਿਸਤਾਨੀ ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਦੀ ਪ੍ਰੋਵਿੰਸੀਅਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਤੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੀ ਸਰਕਾਰ ਨੇ ਹੜ੍ਹਾਂ ਨਾਲ ਨਿਪਟਣ ਦੀ ਤਿਆਰੀ ਪਹਿਲਾਂ ਹੀ ਕੀਤੀ ਗਈ ਹੈ। ਉੱਧਰ ਸਿੰਧ ਦਰਿਆ ’ਚ ਵੀ ਹੜ੍ਹ ਵਾਲੇ ਹਾਲਾਤ ਪੈਦਾ ਹੋ ਸਕਦੇ ਹਨ। ਪਾਕਿਸਤਾਨੀ ਮੌਸਮ ਵਿਭਾਗ ਨੇ ਵੀ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ।