ਚੰਡੀਗੜ੍ਹ, 26 ਅਗਸਤ 2019 - ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ 'ਚ ਕੇਂਦਰ ਵੱਲੋਂ ਸ਼ਾਮਲ ਕਰ ਲਿਆ ਗਿਆ ਹੈ। ਇਸ ਬਾਰੇ ਪੰਜਾਬ ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਭਾਖੜਾ ਤੋਂ ਛੱਡੇ ਪਾਣੀ ਨਾਲ ਆਏ ਹੜ੍ਹਾਂ ਕਾਰਨ ਕਈ ਹਜ਼ਾਰ ਕਰੋੜ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੰਜਾਬ ਦੇ ਨਾਲ ਨਾਲ ਭਾਰਤ ਦੇ ਹੋਰਨਾਂ ਸੂਬਿਆਂ 'ਚ ਕੁਦਰਤੀ ਆਫਤਾਂ ਕਾਰਨ ਆਏ ਹੜ੍ਹਾਂ ਨਾਲ ਕਾਫੀ ਨੁਕਸਾਨ ਹੋ ਚੁੱਕਾ ਹੈ, ਜਿਸਦੇ ਚਲਦਿਆਂ ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ੧੯ ਅਗਸਤ ਦੀ ਮੀਟਿੰਗ 'ਚ ਹੜ੍ਹ ਪ੍ਰਭਾਵਿਤ ਸੂਬਿਆਂ 'ਚ ਪੰਜਾਬ ਦਾ ਨਾਮ ਸ਼ਾਮਲ ਹੀ ਨਹੀਂ ਕੀਤਾ ਗਿਆ ਸੀ।
ਪਰ ਕੈਪਟਨ ਅਮਰਿੰਦਰ ਸਿੰਘ ਨੇ ਲੰਘੇ ਦਿਨੀਂ ਗ੍ਰਹਿ ਮੰਤਰੀ ਨੂੰ ਪੰਜਾਬ ਨੂੰ ਉਕਤ ਸੂਚੀ 'ਚ ਸ਼ਾਮਲ ਕਰਨ ਦੀ ਅਪੀਲ ਕੀਤੀ ਜਿਸ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਨੇ ਟਵੀਟ ਕਰਦਿਆਂ ਲਿਖਿਆ ਕਿ ਗ੍ਰਹਿ ਮੰਤਰੀ ਦੁਆਰਾ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ 'ਚ ਸ਼ਾਮਲ ਕਰਨ ਦੀ ਉਨ੍ਹਾਂ ਦੀ ਮੰਗ ਨੂੰ ਸਵਿਕਾਰ ਕਰ ਲਿਆ ਗਿਆ ਹੈ।