ਜਗਜੀਤ ਪੰਜੋਲੀ
ਚੰਡੀਗੜ੍ਹ, 27 ਅਗਸਤ 2019 - ਪੰਜਾਬ ਚ ਹੜ੍ਹ ਦਾ ਕਹਿਰ ਨਿਰੰਤਰ ਜਾਰੀ ਹੈ ਉੱਥੇ ਹੀ ਹੜ੍ਹ ਪੀੜਤਾਂ ਦੀ ਮਦਦ ਲਈ ਅਨੇਕਾਂ ਸਮਾਜ ਸੇਵੀ ਸੰਸਥਾਵਾਂ ਵੱਧ-ਚੜ੍ਹ ਕੇ ਹਿੱਸਾ ਪਾ ਰਹੀਆਂ ਹਨ।
ਇਸੇ ਲੜੀ ਦੇ ਤਹਿਤ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਤੇ ਉੱਘੇ ਸਮਾਜ ਸੇਵਕ ਸ੍ਰੀ ਸੁੱਖੀ ਬਾਠ ਜੀ ਵੱਲੋਂ ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ ਹੋਰਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਜਲੰਧਰ ਚ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਜਿੱਥੇ ਪੀੜਤ ਲੋਕਾਂ ਨੂੰ ਲੋੜਵੰਦ ਸਮਾਨ ਵੰਡਿਆ ਗਿਆ ਉੱਥੇ ਉਹ ਹੁਣ ਵੀ ਹੜ੍ਹ ਪ੍ਰਭਾਵਤ ਲੋਕਾਂ ਦੀ ਮਦਦ ਲਈ ਲਗਾਤਾਰ ਜੁਟੇ ਹੋਏ ਹਨ।
ਉਨ੍ਹਾਂ ਨੇ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਨੇੜਲੇ ਪਿੰਡ ਲੋਹੀਆਂ,ਗਿੱਦੜਪਿੰਡੀ ਆਦਿ ਸਮੇਤ ਕਈ ਪਿੰਡਾਂ ਦਾ ਦੌਰਾ ਕੀਤਾ। ਨਾਲ ਹੀ ਉਨ੍ਹਾਂ ਨੇ ਐੱਨ ਆਰ ਆਈ ਨੂੰ ਆਪਣੇ ਪੱਧਰ ਤੇ ਉਨ੍ਹਾਂ ਲੋਕਾਂ ਦੀ ਮਦਦ ਕਰਨ ਲਈ ਅਪੀਲ ਕੀਤੀ।