ਚੰਡੀਗੜ੍ਹ, 4 ਸਤੰਬਰ 2019 - ਭਾਖੜਾ ਡੈਮ ਤੋਂ ਛੱਡੇ ਪਾਣੀ ਨਾਲ ਆਏ ਹੜ੍ਹਾਂ ਤੋਂ ਅਜੇ ਪੰਜਾਬ ਪੂਰੀ ਤਰ੍ਹਾਂ ਉੱਭਰ ਨਹੀਂ ਪਾਇਆ ਕਿ ਭਾਖੜਾ ਮੈਨੇਜਮੈਂਟ ਬੋਰਡ ਵੱਲੋਂ ਹੁਣ ਪੌਂਗ ਡੈਮ ਤੋਂ 26 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਅ਼ਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਜਲੰਧਰ, ਕਪੂਰਥਲਾ, ਫਰੀਦਕੋਟ ਤੇ ਫਿਰੋਜ਼ਪੁਰ 'ਚ ਹੜ੍ਹ ਪ੍ਰਬੰਧਾਂ ਬਾਰੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਕਸਬਾ ਤਲਵਾੜਾ ਨੇੜੇ ਪੈਂਦੇ ਪੌਂਗ ਡੈਮ ਦੀ ਝੀਲ 'ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ 1386 ਫੁੱਟ ਭਰ ਚੁੱਕਾ ਹੈ। ਪੌਂਗ ਡੈਮ ਦੇ ਜਲ ਪੱਧਰ ਦੀ ਜ਼ਿਆਦਾਤਰ ਸਮਰਥਾ 1387 ਫੁੱਟ ਹੈ। ਇਸ ਨੂੰ ਧਿਆਨ 'ਚ ਰੱਖਦੇ ਹੋਏ ਬੀ. ਬੀ. ਐੱਮ. ਬੀ. ਅਤੇ ਹਿਮਾਚਲ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਚੇਤਾਵਨੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਕਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਬੰਧ ਕਰਨ ਲਈ ਨਿਰਦੇਸ਼ ਦੇ ਦਿੱਤੇ ਗਏ ਹਨ।