ਯਾਦਵਿੰਦਰ ਸਿੰਘ ਤੂਰ
ਚੰਡੀਗੜ੍ਹ, 7 ਅਕਤੂਬਰ 2019 - ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ੪ ਹਲਕਿਆਂ ਤੋਂ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਮੁੱਖ ਚੋਣ ਅਫਸਰ ਪੰਜਾਬ ਨਾਲ ਵਿਸ਼ੇਸ਼ ਮੁਲਾਕਾਤ ਕਰ ਮੰਗ ਪੱਤਰ ਸੌਂਪੇ ਗਏ। ਜਿਸ 'ਚ ਉਨ੍ਹਾਂ ਵੱਲੋਂ ਇੱਕ ਤਾਂ ਚਾਰੋਂ ਹਲਕਿਆਂ 'ਚ ਚੋਣਾਂ ਵਾਲੇ ਦਿਨ ਪੈਰਾਟ ਮਿਲਟਰੀ ਫੋਰਸ ਤੇ ਵੀਡੀੳਗ੍ਰਾਫੀ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਅਕਾਲੀ ਦਲ ਵੱਲੋਂ ਦਾਖਾ ਐਸ.ਐੱਚ.ਓ ਦੇ ਤਬਾਦਲੇ ਦੀ ਵੀ ਮੰਗ ਰੱਖੀ ਗਈ ਹੈ। ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ 'ਚ ਮੁੱਖ ਚੋਣ ਅਫਸਰ ਪੰਜਾਬ ਨੂੰ ਇਹ ਮੰਗ ਪੱਤਰ ਸੌਂਪਿਆ ਗਿਆ ਹੈ।