ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 21 ਅਕਤੂਬਰ 2019 - ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪੁਰਬ ਸਾਂਝੇ ਤੌਰ 'ਤੇ ਮਨਾਏ ਜਾਣ ਸਬੰਧੀ ਅਕਾਲ ਤਖਤ ਸਾਹਿਬ ਵਿਖੇ ਅੱਜ ਵੱਖ ਵੱਖ ਸਿੱਖ ਜਥੇਬੰਦੀਆਂ ਇਕੱਤਰ ਹੋਈਆਂ ਹਨ। ਇਸ ਇਕੱਤਰਤਾ 'ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਜਥੇ. ਗਿਆਨੀ ਰਘਬੀਰ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਭਾਈ ਗੁਰਇਕਬਾਲ ਸਿੰਘ, ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਹੋਰ ਸੰਤ ਮਹਾਂਪੁਰਸ਼ ਸ਼ਾਮਲ ਹਨ।
ਇਸ ਇਕੱਤਰਤਾ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ 'ਤੇ ਮਨਾਉਣ ਲਈ ਵਿਚਾਰ ਕਰਨ ਸਬੰਧੀ ਵੱਖਰੀ ਇਕੱਤਰਤਾ ਅੱਜ ਹੀ ਅਕਾਲ ਤਖ਼ਤ ਸਕੱਤਰੇਤ ਵਿਖੇ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਇਕੱਤਰਤਾ 'ਚ ਪੰਜਾਬ ਸਰਕਾਰ ਦਾ ਕੋਈ ਵੀ ਨੁਮਾਇੰਦਾ ਸ਼ਾਮਲ ਨਹੀਂ ਹੋਇਆ।