- ਆਨਲਾਈਨ ਕਰਫ਼ਿਊ ਦੇ ਪਾਸ ਜਾਰੀ ਕਰਨ ਦੇ ਲਈ ਅਧਿਕਾਰੀ ਤੈਨਾਤ
ਫਿਰੋਜ਼ਪੁਰ 30 ਮਾਰਚ 2020 : ਲੋਕਾਂ ਨੁੰ ਕਰਫ਼ਿਊ ਪਾਸ ਪ੍ਰਾਪਤ ਕਰਨ ਦੇ ਲਈ ਪੰਜਾਬ ਸਰਕਾਰ ਦੁਆਰਾ ਆਨਲਾਈਨ ਕਰਫ਼ਿਊ ਪਾਸ ਜਾਰੀ ਕਰਨ ਦੀ ਸੁਵਿਧਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤੇ ਲੋਕ ਕਰਫ਼ਿਊ ਦੇ ਪਾਸ ਦੇ ਲਈ ਘਰ ਤੋਂ ਹੀ ਆਨਲਾਈਨ ਅਪਲਾਈ ਕਰ ਸਕਣਗੇ।
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਵੈੱਬਸਾਈਟ https://epasscovid19.pais.net.in/./ ਤੇ ਅਪਲਾਈ ਕਰਕੇ ਕਰਫ਼ਿਊ ਦੇ ਪਾਸ ਪ੍ਰਾਪਤ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਲੋਕ ਕਰਫ਼ਿਊ ਦੇ ਦੌਰਾਨ ਬਾਹਰ ਜਾਣ ਦਾ ਯੋਗ ਕਾਰਨ ਅਤੇ ਆਪਣੇ ਵਿਵਰਨ ਅੱਪਲੋਡ ਕਰਨਗੇ ਜਿਸ ਦੇ ਬਾਅਦ ਉਨ੍ਹਾਂ ਨੂੰ ਪਾਸ ਜਾਰੀ ਕਰ ਦਿੱਤਾ ਜਾਵੇਗਾ ਅਤੇ ਪ੍ਰਿੰਟ ਲੈ ਸਕਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਲੋਕਾਂ ਨੁੰ ਵੱਡੀ ਰਾਹਤ ਮਿਲੇਗੀ ਅਤੇ ਉਹ ਘਰ ਤੋਂ ਹੀ ਇੱਕ ਸਿੰਗਲ ਕਲਿੱਕ ਤੋਂ ਆਨਲਾਈਨ ਕਰਫ਼ਿਊ ਪਾਸ ਪ੍ਰਾਪਤ ਕਰ ਸਕਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫ਼ਿਊ ਪਾਸ ਨਾਲ ਸਬੰਧਿਤ ਆਨਲਾਈਨ ਸੁਵਿਧਾ ਪ੍ਰਦਾਨ ਕਰਨ ਦੇ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਹੋਣਹਾਰ ਅਧਿਕਾਰੀ ਤੈਨਾਤ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਸਾਰੇ ਉੱਪ ਮੰਡਲ ਮੈਜਿਸਟ੍ਰੇਟ ਆਪਣੇ ਅਧਿਕਾਰ ਖੇਤਰ ਵਿੱਚ ਆਨਲਾਈਨ ਕਰਫ਼ਿਊ ਪਾਸ ਜਾਰੀ ਕਰਨ ਦੇ ਲਈ ਸਮਰੱਥ ਅਥਾਰਟੀ ਹੋਣਗੇ।
ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕੇ ਨਾਲ ਸਬੰਧਿਤ ਕਰਫ਼ਿਊ ਪਾਸ ਜਾਰੀ ਕਰਨ ਦੇ ਲਈ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਕਰਫ਼ਿਊ ਪਾਸ ਦੇ ਲਈ ਉਪਰੋਕਤ ਵੈੱਬਸਾਈਟ ਤੇ ਅਰਜ਼ੀ ਦਾਖਲ ਕਰਨ ਦੀ ਅਪੀਲ ਕੀਤੀ।