← ਪਿਛੇ ਪਰਤੋ
ਅਸ਼ੋਕ ਵਰਮਾ
ਮਾਨਸਾ 30 ਮਾਰਚ 2020: ਅੱਜ ਪਿੰਡ ਘਰਾਂਗਣਾਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਇਕਾਈ ਪਿੰਡ ਘਰਾਂਗਣਾ ਦੇ ਆਗੂਆਂ ਵੱਲੋਂ ਮਹੱਲਾ ਵਾਇਜ਼ ਜਾਕੇ ਮਜ਼ਦੂਰਾਂ ਨੂੰ ਭਿਆਨਕ ਰੂਪ ਧਾਰਨ ਕਰ ਚੁੱਕੀ ਕਰੋਨਾ ਵਾਇਰਸ ਮਹਾਂਮਾਰੀ ਬਾਰੇ ਜਾਗਰੂਕ ਕੀਤਾ ਗਿਆਅਤੇ ਸਮਾਜ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪੋ ਆਪਣੇ ਘਰਾਂ ਵਿੱਚ ਹੀ ਰਹਿਣ ਦੀਅਪੀਲ ਕੀਤੀ ਗਈ। ਇਸ ਮੌਕੇ ਮਜ਼ਦੂਰਆਗੂਆਂ ਨੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤਾਂ ਵੱਖ ਵੱਖ ਮੁਹੱਲਾ ਵਾਸੀਆਂ ਨੇ ਦੱਸਿਆ ਕਿਉਹ ਸਰਕਾਰ ਅਤੇ ਪ੍ਰਸ਼ਾਸਨ ਨਾਲ ਪੂਰੀ ਤਰ੍ਹਾਂਸਹਿਯੋਗ ਕਰਦੇ ਹਨ ਅਤੇ ਆਪਣੇ ਘਰਾਂ ਵਿੱਚ ਰਹਿ ਰਹੇ ਹਨ ਪਰ ਕਈ ਦਿਨਾਂ ਤੋਂ ਆਪਣੇ ਕੰਮ ਬੰਦ ਹੋਣਕਾਰਣ ਉਨ੍ਹਾਂ ਦੇ ਚੁਲ੍ਹੇ ਠੰਢੇ ਪੈ ਰਹੇ ਹਨ ਅਤੇ ਉਨ੍ਹਾਂ ਦੇ ਘਰਾਂ ਵਿੱਚ ਰੋਜ਼ਾਨਾ ਦਾ ਜਰੂਰੀ ਰਾਸ਼ਨਆਦਿ ਵਸਤੂਆਂ ਨਾ ਹੋਣ ਕਰਕੇ ਉਨ੍ਹਾਂ ਨੂੰ ਬਹੁਤ ਕਠਿਨਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁੱਝਔਰਤਾਂ ਨੇ ਦੁਖੀ ਮਨ ਨਾਲ ਦੱਸਿਆ ਕਿ ਕੰਮ ਬੰਦ ਹੋਣ ਕਾਰਣ ਉਨ੍ਹਾਂ ਨੂੰ ਖਾਣ ਪੀਣ ਦੀਆਂ ਅਤੇ ਹੋਰਜਰੂਰੀ ਵਸਤੂਆਂ ਹੋਰਨਾਂ ਤੋਂ ਮੰਗ ਕੇ ਗੁਜ਼ਾਰਾ ਕਰਨਾ ਪੈਂਦਾ ਹੈ। ਇਸ ਮੌਕੇ ਮਜ਼ਦੂਰਮੁਕਤੀ ਮੋਰਚਾ ਦੇ ਬਲਵਿੰਦਰ ਘਰਾਂਗਣਾ ਅਤੇ ਅੰਗਰੇਜ਼ ਘਰਾਂਗਣਾ ਅਤੇ ਮਜ਼ਦੂਰ ਆਗੂ ਸੁਖਦੇਵ ਕੌਰ ਸਾਬਕਾਪੰਚ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰ ਪਰਿਵਾਰਾਂ ਦੇ ਬੱਚਿਆਂ ਦੀ ਸਿਹਤ ਨੂੰ ਧਿਆਨਵਿੱਚ ਰਖਦੇ ਹੋਏ ਰੋਜ਼ਾਨਾ ਲੋੜੀਂਦੀਆਂ ਵਸਤੂਆਂ ਨੂੰ ਲੋੜਵੰਦ ਪਰਿਵਾਰਾਂ ਤੱਕ ਤੁਰੰਤ ਪਹੁੰਚਾਇਆਜਾਵੇ ਅਤੇ ਮਜ਼ਦੂਰਾਂ ਦੇ ਖਾਤਿਆਂ ਵਿੱਚ ਤੁਰੰਤ ਦਸ ਦਸ ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਣ ਤਾਂ ਕਿ ਇਸਮੁਸੀਬਤ ਦੀ ਘੜੀ ਵਿੱਚ ਮਜ਼ਦੂਰ ਪਰਿਵਾਰ ਭੁੱਖਮਰੀ ਦਾ ਸ਼ਿਕਾਰ ਹੋਣ ਤੋਂ ਬਚ ਸਕਣ। ਉਨ੍ਹਾਂ ਇਹ ਵੀਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਦੇ ਕੰਮਾਂ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ।
Total Responses : 267