← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 1 ਅਪ੍ਰੈਲ 2020 - ਕੋਵਿਡ 19 ਬਿਮਾਰੀ ਦੇ ਪਸਾਰ ਨੂੰ ਰੋਕਣ ਲਈ ਲਗਾਏ ਗਏ ਕਰਫਿਉ ਦੌਰਾਨ ਬੇਸਹਾਰਾ ਜਾਨਵਰਾਂ ਤੱਕ ਚਾਰੇ ਦੀ ਪਹੁੰਚ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਮਾਰਫ਼ਤ ਸਮਾਜ ਸੇਵੀ ਸੰਸਥਾਵਾਂ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਪ੍ਰਬੰਧ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ। ਉਨਾਂ ਨੇ ਕਿਹਾ ਕਿ ਜ਼ਿਲੇ ਦੀਆਂ ਗਊਸ਼ਾਲਾਵਾਂ ਨਾਲ ਵਿਭਾਗ ਲਗਾਤਾਰ ਰਾਬਤੇ ਵਿਚ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਗਊਸਾਲਾ ਵਿਚ ਚਾਰੇ ਦੀ ਘਾਟ ਨਾ ਆਵੇ। ਉਨਾਂ ਨੇ ਕਿਹਾ ਕਿ ਫਿਲਹਾਲ ਸਾਰੀਆਂ ਗਊਸਾਲਾਵਾਂ ਵਿਚ ਖਾਧ ਖੁਰਾਕ ਉਪਲਬੱਧ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲੇ ਦੀਆਂ ਗਊਸਾਲਾਵਾਂ ਵਿਚ ਫਿਲਹਾਲ ਜਰੂਰਤ ਅਨੁਸਾਰ ਚਾਰੇ ਦਾ ਸਟਾਕ ਵੀ ਹੈ ਅਤੇ ਸਪਲਾਈ ਵੀ ਸ਼ੁਰੂ ਹੋ ਚੁੱਕੀ ਹੈ। ਉਨਾਂ ਨੇ ਕਿਹਾ ਕਿ ਜ਼ਿਲੇ ਵਿਚ ਵਿਭਾਗ ਇਸ ਸਬੰਧੀ ਲੋੜੀਂਦੇ ਪ੍ਰਬੰਧ ਕਰ ਰਿਹਾ ਹੈ। ਉਨਾਂ ਨੇ ਕਿਹਾ ਕਿ ਇਸ ਤੋਂ ਬਿਨਾਂ ਗਊਸਾਲਾਵਾਂ ਤੋਂ ਬਾਹਰ ਰਹਿ ਰਹੇ ਬੇਸਹਾਰਾ ਜਾਨਵਰਾਂ ਲਈ ਚਾਰੇ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ। ਉਨਾਂ ਨੇ ਦੱਸਿਆ ਕਿ ਇਸ ਕੰਮ ਵਿਚ ਨਗਮ ਨਿਗਮ ਤੋਂ ਇਲਾਵਾ ਸਮਾਜਿਕ ਸੰਸਥਾਵਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਤਰੀਕੇ ਨਾਲ ਮਿਲ ਰਿਹਾ ਹੈ। ਉਨਾਂ ਨੇ ਕਿਹਾ ਕਿ ਛੋਟੀਆਂ ਗਲੀਆਂ ਵਿਚ ਵੀ ਬੇਸਹਾਰਾ ਜਾਨਵਰਾਂ ਤੱਕ ਚਾਰਾ ਪੁੱਜੇ ਇਸ ਲਈ ਛੋਟੇ ਹਾਥੀ ਦੀ ਵਿਵਸਥਾ ਵੀ ਕੀਤੀ ਗਈ ਹੈ। ਡਾ: ਅਮਰੀਕ ਸਿੰਘ ਨੇ ਹੋਰ ਦੱਸਿਆ ਕਿ ਦੁੱਧ ਉਤਪਾਦਕ ਕਿਸਾਨਾਂ ਤੋਂ ਦੁੱਧ ਦੀ ਖਰੀਦ ਯਕੀਨੀ ਬਣਾਉਣ ਲਈ ਜਿੱਥੇ ਵੇਰਕਾ ਨੇ ਖਰੀਦ ਵਧਾਈ ਹੈ ਉਥੇ ਹੀ ਹੋਰਨਾਂ ਨੂੰ ਵੀ ਪਿੰਡਾਂ ਤੋਂ ਦੁੱਧ ਦੀ ਖਰੀਦ ਦੀ ਆਗਿਆ ਦਿੱਤੀ ਗਈ ਹੈ। ਉਨਾਂ ਨੇ ਦੱਸਿਆ ਕਿ ਅੰਡਿਆਂ ਅਤੇ ਹੋਰ ਅਜਿਹੇ ਉਤਪਾਦਾਂ ਦੀ ਹੋਮ ਡਲੀਵਰੀ ਵੀ ਸ਼ੁਰੂ ਕਰਵਾਈ ਜਾ ਚੁੱਕੀ ਹੈ।
Total Responses : 267