ਹਰਿੰਦਰ ਨਿੱਕਾ
- ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਕਾਲ ਸੈਂਟਰ ’ਤੇ ਰਾਬਤਾ ਕਰਨ ਕਿਸਾਨ
ਬਰਨਾਲਾ, 1 ਅਪ੍ਰੈਲ 2020 - ਕੋੋਵਿਡ-19 ਮਹਾਂਮਾਰੀ ਕਾਰਨ ਲਾਏ ਕਰਫਿਊ ਦੌਰਾਨ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ’ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋੋਂ ਕਿਸਾਨ ਕਾਲ ਸੈਂਟਰ ਸਥਾਪਿਤ ਕੀਤੇ ਗਏ ਹਨ।
ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਹਾੜੀ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋੋ ਰਿਹਾ ਹੈ ਤੇ ਕਿਸਾਨਾਂ ਵੱਲੋਂ ਆਲੂਆਂ ਦੀ ਪੁਟਾਈ ਅਤੇ ਸੰਭਾਲ ਵੀ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਾ ਆਵੇ, ਇਸ ਲਈ ਜ਼ਿਲਾ ਬਰਨਾਲਾ ਵਿੱਚ ਕਿਸਾਨਾਂ ਲਈ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ ਕਿਸਾਨ ਸਵੇਰੇ 8 ਵਜੇ ਤੋੋੋਂ ਸ਼ਾਮ 8 ਵਜੇ ਤੱਕ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਦੇ ਹਨ।
ਇਸ ਤੋਂ ਇਲਾਵਾ ਸਾਉਣੀ ਦੀਆਂ ਫਸਲਾਂ ਲਈ ਵੀ ਬੀਜਾਂ, ਖਾਦਾਂ ਤੇ ਕੀੜੇਮਾਰ ਦਵਾਈਆਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋੋਏ ਕਿਸਾਨਾਂ ਲਈ ਕੰਟਰੋੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ ਅੰਮਿ੍ਰਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ 7696595100, ਸ. ਦਵਿੰਦਰ ਸਿੰਘ ਖੇਤੀਬਾੜੀ ਸਬ-ਇੰਸਪੈਕਟਰ 7837011097, ਸ. ਚਰਨ ਰਾਮ ਖੇਤੀਬਾੜੀ ਵਿਸਥਾਰ ਅਫਸਰ 9876565849, ਸ. ਜਸਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ 8146718818, ਸ. ਬੇਅੰਤ ਸਿੰਘ 9501106611 ਅਤੇ ਸ. ਗੁਰਚਰਨ ਸਿੰਘ ਖੇਤੀਬਾੜੀ ਵਿਕਾਸ ਅਫਸਰ 9501106612 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਉਨਾਂ ਕਿਹਾ ਕਿ ਇਹ ਅਧਿਕਾਰੀ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਇਨਾਂ ਦਾ ਮੌੌਕੇ ’ਤੇ ਹੀ ਹੱਲ ਕਰਨਗੇ। ਇਸ ਲਈ ਜ਼ਿਲੇ ਵਿੱਚ ਕਿਸਾਨਾਂ ਨੂੰ ਕੋੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।