ਪਟਿਆਲਾ, 08 ਅਪ੍ਰੈਲ 2020: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਪੈਂਦੇ ਨੈਸ਼ਨਲ ਅਤੇ ਸਟੇਟ ਹਾਈਵੇ ਉਪਰ ਸਥਿਤ ਪੈਟਰੋਲ ਪੰਪਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਸਬੰਧੀਂ ਹੁਕਮ ਜਾਰੀ ਕੀਤੇ ਹਨ।
ਇਸ ਤੋਂ ਪਹਿਲਾਂ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਨੂੰ ਸੇਵਰੇ 6 ਵਜੇ ਤੋਂ 9 ਵਜੇ ਤੱਕ ਖੋਲ੍ਹਣ ਦੀ ਛੋਟ ਦਿੱਤੀ ਗਈ ਸੀ ਪਰੰਤੂ ਹੁਣ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਕੇਵਲ ਨੈਸ਼ਨਲ ਅਤੇ ਸਟੇਟ ਹਾਈਵੇ ਉਪਰ ਸਥਿਤ ਪੈਟਰੋਲ ਪੰਪਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਦੀ ਛੋਟ ਦਿੱਤੀ ਹੈ। ਇਹ ਹੁਕਮ ਕੇਵਲ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਪੈਂਦੇ ਸਟੇਟ ਤੇ ਨੈਸ਼ਨਲ ਹਾਈਵੇ 'ਤੇ ਸਥਿਤ ਪੈਟਰੋਲ ਪੰਪਾਂ ਲਈ ਹੈ। ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ, ਪਟਿਆਲਾ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੇ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਸਮੂਹ ਪੈਟਰੋਲ ਪੰਪਾਂ ਦੇ ਮਾਲਕ ਦੇ ਮਾਲਕ ਇਹ ਸੁਨਿਸ਼ਚਿਤ ਬਣਾਉਣਗੇ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦਾ ਪਾਲਣ ਯਕੀਨੀ ਬਣਾਉਣਗੇ। ਆਪਸ ਵਿੱਚ ਡੇਢ ਤੋਂ ਦੋ ਮੀਟਰ ਸਮਾਜਿਕ ਦੂਰੀ ਬਣਾ ਕੇ ਰੱਖਣਗੇ, ਹੱਥਾਂ 'ਤੇ ਗਲੱਵਜ ਤੇ ਮੂੰਹ 'ਤੇ ਮਾਸਕ ਦੀ ਵਰਤੋਂ ਕਰਨਗੇ ਅਤੇ ਆਪਣੀ ਮਸ਼ੀਨਰੀ ਨੂੰ ਸੈਨੇਟਾਈਜ਼ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਹਾਲਤ ਵਿੱਚ 10 ਵਿਅਕਤੀਆਂ ਤੋਂ ਵਧੇਰੇ ਲੋਕਾਂ ਦਾ ਇਕੱਠ ਨਹੀਂ ਹੋਣ ਦਿੱਤਾ ਜਾਵੇਗਾ।